ਕਿਸਾਨਾਂ ਦੇ ਧਰਨੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ਨੂੰ ਮਿਲ ਕੇ ਹੱਲ ਕੀਤਾ ਜਾਣਾ ਚਾਹੀਦਾ ਹੈ। ਪ੍ਰਦਰਸ਼ਨ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖੀ ਜਾਵੇ। ਸਾਰਿਆਂ ਦਾ ਆਪਸੀ ਮਾਮਲਿਆਂ ਵਿੱਚ ਤਾਲਮੇਲ ਹੋਣਾ ਜ਼ਰੂਰੀ ਹੈ। ਹਾਈ ਕੋਰਟ ਨੇ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਤੋਂ ਸਟੇਟਸ ਰਿਪੋਰਟ ਵੀ ਮੰਗੀ ਹੈ।
ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ
ਹਾਈ ਕੋਰਟ ਨੇ ਇਹ ਵੀ ਕਿਹਾ ਕਿ ਪ੍ਰਦਰਸ਼ਨ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਬਣੀ ਰਹਿਣੀ ਚਾਹੀਦੀ ਹੈ ਕਿਉਂਕਿ ਕਾਨੂੰਨ ਵਿਵਸਥਾ ਬਣਾਈ ਰੱਖਣਾ ਰਾਜ ਸਰਕਾਰਾਂ ਦਾ ਕੰਮ ਹੈ। ਪ੍ਰਦਰਸ਼ਨਕਾਰੀਆਂ ਨਾਲ ਸਖ਼ਤੀ ਨਾਲ ਪੇਸ਼ ਨਾ ਆਉਣ ਦਾ ਧਿਆਨ ਰੱਖਿਆ ਜਾਵੇ। ਇਸ ਮਾਮਲੇ ਦੀ ਅਗਲੀ ਸੁਣਵਾਈ ਵੀਰਵਾਰ 15 ਫਰਵਰੀ ਨੂੰ ਹੋਵੇਗੀ।