ਹੁਸ਼ਿਆਰਪੁਰ ਦੇ ਰਹਿਣ ਵਾਲੇ 22 ਸਾਲਾਂ ਦੇ ਨੌਜਵਾਨ ਦੀ ਕੈਨੇਡਾ ਦੇ ਟੋਰਾਂਟੋ 'ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਸੱਦੀਏ ਕਿ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ ਹੋਈ ਹੈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ ਵਜੋਂ ਹੋਈ ਹੈ ਜੋ ਦਸੂਹਾ ਦੇ ਪਿੰਡ ਘੋਗਰਾ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਸਾਂਝਾ ਕਰਦਿਆਂ ਦਸੱਦੀਏ ਕਿ ਮ੍ਰਿਤਕ ਆਪਣੀ ਮਾਂ ਦਾ ਇੱਕੋ-ਇੱਕ ਸਹਾਰਾ ਸੀ। ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਪਰਿਵਾਰਕ ਮੈਂਬਰਾਂ ਨੂੰ ਮਿਲਣ ਗਿਆ ਸੀ
ਕਰਨਵੀਰ ਟੋਰਾਂਟੋ ਵਿੱਚ ਕੰਮ ਕਰਦਾ ਸੀ। ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਗਿਆ ਹੋਇਆ ਸੀ। ਇਸ ਦੌਰਾਨ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕੈਨੇਡਾ ਰਹਿੰਦੇ ਪਰਿਵਾਰਕ ਮੈਂਬਰਾਂ ਨੇ ਜਦ ਇਸ ਘਟਨਾ ਦੀ ਜਾਣਕਰੀ ਉਸ ਦੇ ਪੰਜਾਬ ਰਹਿੰਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਤਦ ਪੂਰੇ ਘਰ 'ਚ ਸੋਗ ਦੀ ਲਹਿਰ ਦੌੜ ਗਈ।
ਪਿੰਡ ਵਿੱਚ ਵੀ ਸੋਗ ਦੀ ਲਹਿਰ
ਇਹ ਖ਼ਬਰ ਸੁਣ ਕੇ ਕਰਨਵੀਰ ਦੇ ਪਿੰਡ ਘੋਗਰਾ ਵਿੱਚ ਚਾਰੇ ਪਾਸੇ ਸੰਨਾਟਾ ਛਾ ਗਿਆ। ਰੋਣ ਕਾਰਨ ਘਰ ਵਿੱਚ ਮੌਜੂਦ ਪਰਿਵਾਰਕ ਮੈਂਬਰਾਂ ਦੀ ਹਾਲਤ ਖਰਾਬ ਹੋ ਗਈ ਹੈ ਅਤੇ ਉਹ ਬੇਸੁੱਧ ਹੋ ਕੇ ਬੈਠੇ ਹਨ।