• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

(28 ਨਵੰਬਰ 2023) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਸਾਹਿਬ

11/28/2023 10:21:53 AM Gagan Walia     darbar sahib, hukmanama sahib, sri guru granth sahib, amritsar sahib    (28 ਨਵੰਬਰ 2023) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਸਾਹਿਬ 

ਮੰਗਲਵਾਰ, ੧੩ ਮੱਘਰ (ਸੰਮਤ ੫੫੫ ਨਾਨਕਸ਼ਾਹੀ)                ੨੮ ਨਵੰਬਰ, ੨੦੨੩   (ਅੰਗ: ੬੫੮)


ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥

(ਵਿਆਖਿਆ)

 ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ। (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ॥੧॥ (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ॥੧॥ ਰਹਾਉ ॥ (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ। ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ॥੨॥ ਅਸੀਂ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ – ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ॥੩॥੩॥

'darbar sahib','hukmanama sahib','sri guru granth sahib','amritsar sahib'

Please Comment Here

Similar Post You May Like

  • पटियाला में श्री गुरु ग्रंथ साहिब की बेअदबी,

    पटियाला में श्री गुरु ग्रंथ साहिब की बेअदबी, आरोपी गिरफ्तार

Recent Post

  • ਜਲੰਧਰ 'ਚ ਭਲਕੇ ਇਸ ਥਾਂ 20 ਹਜ਼ਾਰ ਲੋਕ ਹੋਣਗੇ ਇਕੱਠੇ, ਸ਼ਹਿਰ 'ਚ ਡਾਇਵਰਟ ਕੀਤਾ ਜਾ ਸਕਦੈ ਟ੍ਰੈਫਿਕ...

  • ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ! ਪੰਜਾਬ 'ਚ 3 ਦਿਨ ਬੱਸਾਂ ਦਾ ਰਹੇਗਾ ਚੱਕਾ ਜਾਮ...

  • ਲੁਧਿਆਣਾ : ਵੋਟਿੰਗ ਤੋਂ ਇਕ ਦਿਨ ਪਹਿਲਾਂ ਮਹੌਲ ਹੋਇਆ ਤੱਤਾ ! ਕਾਂਗਰਸੀ ਉਮੀਦਵਾਰ ਆਸ਼ੂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ...

  • ਜਲੰਧਰ 'ਚ ਕੌਂਸਲਰ ਪਤੀ ਦੀ ਆਡੀਓ ਵਾਇਰਲ, ਫੋਨ 'ਤੇ 40,000 ਰੁਪਏ ਦੀ ਗੱਲ ਵੀ ਆਈ ਸਾਹਮਣੇ!...

  • FAST TAG 'ਚ ਹੋਣ ਜਾ ਰਿਹੈ ਵੱਡਾ ਬਦਲਾਅ, ਮਹਿੰਗੇ ਟੋਲ ਤੋਂ ਮਿਲੇਗੀ ਰਾਹਤ ...

  • ਤਰਨਤਾਰਨ-ਪੱਟੀ ਰੋਡ ਹਾਦਸੇ ਦੀ ਸਾਹਮਣੇ ਆਈ CCTV, ਨੌਜਵਾਨ ਦੀ ਹੋਈ ਸੀ ਮੌ.ਤ, ਡਰਾਈਵਰ ਗ੍ਰਿਫਤਾਰ ...

  • ਅੰਮ੍ਰਿਤਸਰ ਹਵਾਈ ਅੱਡੇ ਤੋਂ Air India ਦੀਆਂ ਦੋ ਦਿਨਾਂ 'ਚ ਚਾਰ ਉਡਾਣਾਂ ਰੱਦ, ਯਾਤਰੀਆਂ ਨੂੰ ਦਿੱਤੀ ਗਈ ਇਹ ਸਹੂਲਤ...

  • ਲਾਰੈਂਸ ਬਿਸ਼ਨੋਈ ਗੈਂਗ ਦੀਆਂ ਵਧਣਗੀਆਂ ਮੁਸ਼ਕਲਾਂ, ਕੈਨੇਡਾ 'ਚ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਣ ਦੀ ਉਠੀ ਮੰਗ...

  • ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ 5 ਲੋਕਾਂ ਦੀ ਜ਼ਿੰਦਾ ਸੜਨ ਨਾਲ ਮੌ.ਤ, ਕਾਰ ਬਣੀ ਅੱਗ ਦਾ ਗੋਲਾ...

  • ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪਵੇਗਾ ਮੀਂਹ, ਯੈਲੋ ਅਲਰਟ ਜਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY