ਵਿਰਾਟ ਕੋਹਲੀ ਤੇ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਦੇ ਟੀ ਟਵੰਟੀ ਮੈਚਾਂ ਵਿਚ ਸੰਨਿਆਸ ਤੋਂ ਬਾਅਦ ਰਵਿੰਦਰ ਜਡੇਜਾ ਨੇ ਵੀ ਸੰਨਿਆਸ ਲੈਣ ਦਾ ਐਲਾਨ ਕਰ ਦਿੱਤੀ ਹੈ। ਭਾਰਤੀ ਆਲਰਾਊਂਡਰ ਰਵਿੰਦਰ ਜਡੇਜਾ ਨੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਟੀਮ ਇੰਡੀਆ ਨੇ ਬਾਰਬਾਡੋਸ 'ਚ ਫਾਈਨਲ 'ਚ ਦੱਖਣੀ ਅਫਰੀਕਾ ਨੂੰ ਹਰਾ ਕੇ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਜਿੱਤਿਆ। ਇਸ ਦੇ ਇੱਕ ਦਿਨ ਬਾਅਦ ਜਡੇਜਾ ਨੇ ਇਸ ਫਾਰਮੈਟ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ।
ਪਹਿਲਾ ਹੀ ਟੀਮ ਦੇ ਦੋ ਹੋਰ ਦਿੱਗਜ ਖਿਡਾਰੀ ਵਿਰਾਟ ਕੋਹਲੀ ਅਤੇ ਕਪਤਾਨ ਰੋਹਿਤ ਸ਼ਰਮਾ ਨੇ ਫਾਈਨਲ ਜਿੱਤਣ ਤੋਂ ਤੁਰੰਤ ਬਾਅਦ ਸੰਨਿਆਸ ਦਾ ਐਲਾਨ ਕਰ ਦਿੱਤਾ ਸੀ ਅਤੇ ਹੁਣ ਆਲਰਾਊੰਡਰ ਰਵਿੰਦਰ ਜਡੇਜਾ ਨੇ ਵੀ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ।
ਇੰਸਟਾ 'ਤੇ ਕੀਤਾ ਐਲਾਨ
ਜਡੇਜਾ ਨੇ ਇੰਸਟਾ 'ਤੇ ਲਿਖਿਆ ਕਿ ਮੈਂ ਪੂਰੇ ਦਿਲ ਨਾਲ ਟੀ-20 ਅੰਤਰਰਾਸ਼ਟਰੀ ਮੈਚਾਂ ਨੂੰ ਅਲਵਿਦਾ ਕਹਿੰਦਾ ਹਾਂ। ਮਾਣ ਨਾਲ ਦੌੜਨ ਵਾਲੇ ਘੋੜੇ ਵਾਂਗ, ਮੈਂ ਹਮੇਸ਼ਾ ਆਪਣੇ ਦੇਸ਼ ਲਈ ਆਪਣਾ ਸਰਵੋਤਮ ਦਿੱਤਾ ਹੈ। ਹੋਰ ਫਾਰਮੈਟਾਂ ਵਿੱਚ ਵੀ ਅਜਿਹਾ ਕਰਨਾ ਜਾਰੀ ਰੱਖੇਗਾ। ਟੀ-20 ਵਿਸ਼ਵ ਕੱਪ ਜਿੱਤਣ ਦਾ ਇਕ ਸੁਪਨਾ ਸੱਚ ਹੋਣ ਵਰਗਾ ਸੀ। ਮੇਰੇ ਟੀ-20 ਅੰਤਰਰਾਸ਼ਟਰੀ ਕਰੀਅਰ ਦਾ ਸਿਖਰ। ਯਾਦਾਂ, ਉਤਸ਼ਾਹ ਅਤੇ ਅਟੁੱਟ ਸਮਰਥਨ ਲਈ ਧੰਨਵਾਦ। ਜੈ ਹਿੰਦ