ਖ਼ਬਰਿਸਤਾਨ ਨੈੱਟਵਰਕ: ਜਲੰਧਰ ਤੋਂ ਦਿਲ ਨੂੰ ਝਿੰਜੋੜ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਸੋਢਲ ਦੇ ਸ਼ਿਵ ਨਗਰ ਵਿੱਚ ਇੱਕ 5 ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਸੰਬੰਧੀ ਸਾਰੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲੜਕੀ ਦੀ ਸ਼ਿਕਾਇਤ ਲੈਣ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਲੜਕੀ ਨਾਲ ਦੇਰ ਰਾਤ ਰੇਪ ਕੀਤਾ ਗਿਆ।
ਮੁਲਜ਼ਮ ਦਾ ਚਾੜਿਆ ਕੁਟਾਪਾ
ਇਸ ਪੂਰੀ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਲੋਕਾਂ ਨੇ ਵਿਅਕਤੀ ਨੂੰ ਬੁਰੀ ਤਰ੍ਹਾਂ ਕੁੱਟਿਆ । ਪ੍ਰਾਪਤ ਜਾਣਕਾਰੀ ਅਨੁਸਾਰ, ਜਿਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਹ ਇੱਕ ਫੈਕਟਰੀ 'ਚ ਕੰਮ ਕਰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਵਿਅਕਤੀ ਦਾ ਆਪਣੇ ਫੈਕਟਰੀ ਮਾਲਕ ਨਾਲ ਵਿਵਾਦ ਹੋ ਗਿਆ| ਜਿਸ ਕਾਰਨ ਮਾਹੌਲ ਕਾਫੀ ਵਿਗੜ ਗਿਆ ਹੈ।
ਬਿਨਾਂ ਕਾਰਵਾਈ ਦੇ ਵਿਅਕਤੀ ਨੂੰ ਛੱਡਿਆ
ਜਾਣਕਾਰੀ ਅਨੁਸਾਰ ਬੱਚੀ ਦਾ ਪਿਤਾ ਬਾਜ਼ਾਰ 'ਚ ਕੰਮ ਕਰਦਾ ਹੈ ਅਤੇ ਉਸਦੀ ਬੱਚੀ ਵੀ ਉਸਦੇ ਨਾਲ ਹੀ ਸੀ। ਦੋਸ਼ੀ ਨੌਜਵਾਨ ਵੀ ਉਸਦੇ ਆਸ-ਪਾਸ ਘੁੰਮਦਾ ਸੀ ਅਤੇ ਇਸ ਦੌਰਾਨ ਉਸਦੀ ਨੀਅਤ ਖਰਾਬ ਹੋ ਗਈ । ਉਸਨੇ ਮਾਸੂਮ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਲੋਕਾਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਬਿਨਾਂ ਕਿਸੇ ਕਾਰਵਾਈ ਦੇ ਛੱਡ ਦਿੱਤਾ ਗਿਆ । ਦੱਸਿਆ ਜਾ ਰਿਹਾ ਹੈ ਕਿ ਜਿਸ ਫੈਕਟਰੀ 'ਚ ਦੋਸ਼ੀ ਨੌਜਵਾਨ ਕੰਮ ਕਰਦਾ ਸੀ, ਉਸ ਦੇ ਮਾਲਕ ਨੇ ਉਸਨੂੰ ਥਾਣੇ ਤੋਂ ਰਿਹਾਅ ਕਰਵਾ ਦਿੱਤਾ।
ਕੁੱਟਮਾਰ ਤੋਂ ਬਾਅਦ ਗਲਤੀ ਨੂੰ ਮੰਨਿਆ
ਲੋਕਾਂ ਨੇ ਕਿਹਾ ਕਿ ਇਲਾਕੇ ਵਿੱਚ ਅਜਿਹੇ ਹਾਲਾਤਾਂ ਕਾਰਨ ਹੁਣ ਬੱਚੇ ਵੀ ਸੁਰੱਖਿਅਤ ਨਹੀਂ ਹਨ। ਦੇਰ ਰਾਤ ਪੁਲਿਸ ਨੂੰ ਸ਼ਿਕਾਇਤ ਦੇਣ ਤੋਂ ਬਾਅਦ, ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਪਰ ਪੁਲਿਸ ਨੇ ਉਸਨੂੰ ਛੱਡ ਦਿੱਤਾ। ਇਸ ਕਾਰਨ ਸਥਾਨਕ ਵਾਸੀ ਗੁੱਸੇ ਵਿੱਚ ਹਨ ਅਤੇ ਉਨ੍ਹਾਂ ਨੇ ਮੁਲਜ਼ਮ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ। ਜਿਸ ਤੋਂ ਬਾਅਦ ਉਸਨੇ ਆਪਣਾ ਅਪਰਾਧ ਵੀ ਕਬੂਲ ਕਰ ਲਿਆ।ਲੋਕਾਂ ਅਨੁਸਾਰ ਉਸ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਸਜ਼ਾ ਮਿਲਣੀ ਚਾਹੀਦੀ ਹੈ।