ਖਬਰਿਸਤਾਨ ਨੈੱਟਵਰਕ - ਜਲੰਧਰ ਦੇ ਵਡਾਲਾ ਚੌਕ ਨੇੜੇ ਸਵੇਰੇ-ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿਥੇ ਇੱਕ ਕਾਰ ਅਤੇ ਬਾਈਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਖ਼ਤਰਨਾਕ ਸੀ ਕਿ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ।ਜੋੜੇ ਦੀ ਪਛਾਣ 45 ਸਾਲਾ ਸੁਨੀਲ ਗੁਪਤਾ ਅਤੇ ਉਸ ਦੀ ਪਤਨੀ ਰਵੀਨਾ ਗੁਪਤਾ ਵਜੋਂ ਹੋਈ ਹੈ। ਦੋਵੇਂ ਪਤੀ-ਪਤਨੀ ਸੋਢਲ ਸਥਿਤ ਪ੍ਰੀਤ ਨਗਰ ਦੇ ਰਹਿਣ ਵਾਲੇ ਸਨ।
ਨਕੋਦਰ ਡੇਰੇ ਉਤੇ ਮੱਥਾ ਟੇਕਣ ਜਾ ਰਹੇ ਸਨ
ਸਥਾਨਕ ਲੋਕਾਂ ਨੇ ਇਸ ਘਟਨਾ ਦੀ ਸਾਰੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਜੇਕਰ ਸੂਤਰਾਂ ਦੀ ਮੰਨੀਏ ਤਾਂ ਪਤੀ-ਪਤਨੀ ਨਕੋਦਰ ਇਕ ਡੇਰੇ ਉਤੇ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ, ਵਡਾਲਾ ਚੌਕ ਨੇੜੇ ਦੋਵਾਂ ਨੂੰ ਇੱਕ ਤੇਜ਼ ਰਫ਼ਤਾਰ ਵਾਹਨ ਨੇ ਟੱਕਰ ਮਾਰ ਦਿੱਤੀ। ਪਤੀ-ਪਤਨੀ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸੁਨੀਲ ਸਕ੍ਰੈਪ ਦਾ ਕਾਰੋਬਾਰ ਕਰਦਾ ਸੀ।