ਖ਼ਬਰਿਸਤਾਨ ਨੈੱਟਵਰਕ: ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਕਾਰਨ ਰਾਜ ਦੇ ਸਾਰੇ ਸਕੂਲ-ਕਾਲਜ 11 ਮਈ ਤੱਕ ਬੰਦ ਕਰ ਦਿੱਤੇ ਗਏ ਸਨ। ਹੁਣ ਜੰਗਬੰਦੀ ਤੋਂ ਬਾਅਦ ਹਾਲਾਤ ਬਿਲਕੁਲ ਆਮ ਵਾਂਗ ਹੋ ਗਏ ਹਨ। ਇਸ ਲਈ ਭਲਕੇ 12 ਮਈ ਤੋਂ ਸਕੂਲ-ਕਾਲਜ ਨਿਰਧਾਰਿਤ ਸਮੇਂ ਅਨੁਸਾਰ ਲੱਗਣਗੇ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਭਰ ਦੇ ਸਾਰੇ ਵਿਦਿਅਕ ਅਦਾਰੇ - ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ - ਕੱਲ੍ਹ ਤੋਂ ਦੁਬਾਰਾ ਖੁੱਲ੍ਹਣਗੇ। ਨਿਯਮਤ ਕਲਾਸਾਂ ਅਤੇ ਪ੍ਰੀਖਿਆਵਾਂ ਅਕਾਦਮਿਕ ਸਮਾਂ-ਸਾਰਣੀ ਅਨੁਸਾਰ ਹੋਣਗੀਆਂ। ਸਾਨੂੰ ਆਪਣੀਆਂ ਬਹਾਦਰ ਹਥਿਆਰਬੰਦ ਸੈਨਾਵਾਂ 'ਤੇ ਬਹੁਤ ਮਾਣ ਹੈ।
ਭਾਰਤ-ਪਾਕਿ ਦੇ ਤਣਾਅ ਕਾਰਨ 3 ਦਿਨ ਸਕੂਲ-ਕਾਲਜ ਕੀਤੇ ਸੀ ਬੰਦ
ਪੰਜਾਬ ਵਿੱਚ ਲਗਾਤਾਰ ਹੋ ਰਹੇ ਹਮਲਿਆਂ ਕਾਰਨ ਸਾਰੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਸਨ। ਇਸ ਦੇ ਨਾਲ ਹੀ ਸਕੂਲਾਂ ਅਤੇ ਕਾਲਜਾਂ ਵਿੱਚ ਤਿੰਨ ਦਿਨ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ, ਪੰਜਾਬ ਦੇ ਸਿੱਖਿਆ ਮੰਤਰੀ "ਹਰਜੋਤ ਬੈਂਸ" ਨੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ - ਸਥਿਤੀ ਨੂੰ ਦੇਖਦੇ ਹੋਏ, ਰਾਜ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਿਸੇ ਵੀ ਵਿਦਿਆਰਥੀ ਨੂੰ ਹੋਸਟਲ ਛੱਡਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ, ਜਿੰਨਾ ਚਿਰ ਵਿਦਿਆਰਥੀ ਉੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਭੋਜਨ, ਰਿਹਾਇਸ਼ ਅਤੇ ਦੇਖਭਾਲ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। ਪ੍ਰੀਖਿਆਵਾਂ ਵਿਦਿਆਰਥੀਆਂ ਦੇ ਪਿੱਛੇ ਰਹਿਣ ਦਾ ਕਾਰਨ ਨਹੀਂ ਹੋਣੀਆਂ ਚਾਹੀਦੀਆਂ। ਘਰ ਵਾਪਸ ਜਾਣ ਵਾਲਿਆਂ 'ਤੇ ਕੋਈ ਜੁਰਮਾਨਾ ਨਹੀਂ ਲੱਗੇਗਾ।