ਖਬਰਿਸਤਾਨ ਨੈੱਟਵਰਕ- ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਆਯਾਤ ਅਤੇ ਨਿਰਯਾਤ ਉਤੇ ਬੈਨ ਲਗਾ ਦਿੱਤਾ ਹੈ। ਇਹ ਹੁਕਮ ਭਾਰਤ ਨੇ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਹਨ।
ਨੋਟੀਫਿਕੇਸ਼ਨ ਜਾਰੀ
ਇਸ ਸਬੰਧੀ ਵਣਜ ਮੰਤਰਾਲੇ ਵੱਲੋਂ 2 ਮਈ ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਫੈਸਲਾ ਰਾਸ਼ਟਰੀ ਸੁਰੱਖਿਆ ਅਤੇ ਜਨਤਕ ਨੀਤੀ ਦੇ ਹਿੱਤ ਵਿੱਚ ਲਿਆ ਗਿਆ ਹੈ। ਇਸ ਪਾਬੰਦੀ ਤਹਿਤ ਹੁਣ ਪਾਕਿਸਤਾਨ ਤੋਂ ਆਉਣ ਵਾਲੇ ਕਿਸੇ ਵੀ ਉਤਪਾਦ ਦੇ ਸਾਰੇ ਆਯਾਤ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ, ਭਾਵੇਂ ਇਹ ਸਿੱਧਾ ਆਯਾਤ ਹੋਵੇ ਜਾਂ ਅਸਿੱਧੇ ਤੌਰ 'ਤੇ ਕਿਸੇ ਤੀਜੇ ਦੇਸ਼ ਰਾਹੀਂ। ਇਹ ਪਾਬੰਦੀ ਵਿਦੇਸ਼ੀ ਵਪਾਰ ਨੀਤੀ 2023 ਵਿੱਚ ਇੱਕ ਨਵੇਂ ਉਪਬੰਧ ਵਜੋਂ ਸ਼ਾਮਲ ਕੀਤੀ ਗਈ ਹੈ।
ਪਹਿਲਗਾਮ ਹਮਲੇ ਤੋਂ ਬਾਅਦ ਵਧਿਆ ਭਾਰਤ-ਪਾਕਿਸਤਾਨ ਵਿਚਾਲੇ ਤਣਾਅ
22 ਅਪ੍ਰੈਲ ਨੂੰ ਹੋਏ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਵਿਚਾਲੇ ਲਗਾਤਾਰ ਤਣਾਅ ਵਾਲਾ ਮਹੌਲ ਬਣਿਆ ਹੋਇਆ ਹੈ। ਭਾਰਤ ਨੇ ਪਾਕਿਸਤਾਨ ਖਿਲਾਫ ਕਈ ਅਹਿਮ ਫੈਸਲੇ ਲਏ ਹਨ। ਇਸ ਨੂੰ ਲੈ ਕੇ ਹੁਣ ਇਹ ਪਾਬੰਧੀ ਲਾਈ ਗਈ ਹੈ। ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (DGFT) ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਵੀ ਸਥਿਤੀ ਵਿੱਚ ਆਯਾਤ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਇਸਦੇ ਲਈ ਭਾਰਤ ਸਰਕਾਰ ਦੀ ਵਿਸ਼ੇਸ਼ ਪ੍ਰਵਾਨਗੀ ਦੀ ਲੋੜ ਹੋਵੇਗੀ।