ਦਿੱਲੀ ਚੋਣ ਨਤੀਜਿਆਂ ਵਿੱਚ, ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਚੋਣ ਹਾਰ ਗਏ ਹਨ। ਇਸ ਦੇ ਨਾਲ ਹੀ 'ਆਪ' ਦੇ ਹੋਰ ਵੱਡੇ ਚਿਹਰੇ ਵੀ ਚੋਣਾਂ ਵਿੱਚ ਪਿੱਛੇ ਰਹਿੰਦੇ ਦਿਖਾਈ ਦੇ ਰਹੇ ਹਨ। ਜਿਸ ਵਿੱਚ ਸਤੇਂਦਰ ਜੈਨ, ਸੋਮਨਾਥ ਭਾਰਤੀ, ਸੌਰਭ ਭਾਰਦਵਾਜ, ਅਮਾਨਤੁੱਲਾ ਖਾਨ ਅਤੇ ਅਵਧ ਓਝਾ ਦੇ ਨਾਮ ਸ਼ਾਮਲ ਹਨ। ਭਾਜਪਾ 27 ਸਾਲਾਂ ਬਾਅਦ ਦਿੱਲੀ ਵਿਧਾਨ ਸਭਾ ਵਿੱਚ ਵਾਪਸੀ ਕਰ ਰਹੀ ਹੈ।
3182 ਵੋਟਾਂ ਨਾਲ ਹਰਾਇਆ
ਭਾਜਪਾ ਨੇ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਕੇਜਰੀਵਾਲ ਦੇ ਖਿਲਾਫ ਪਰਵੇਸ਼ ਵਰਮਾ ਨੂੰ ਮੈਦਾਨ ਵਿੱਚ ਉਤਾਰਿਆ ਸੀ। ਪ੍ਰਵੇਸ਼ ਵਰਮਾ ਨੇ ਕੇਜਰੀਵਾਲ ਨੂੰ 3182 ਵੋਟਾਂ ਨਾਲ ਹਰਾਇਆ ਹੈ। ਜਦੋਂ ਕਿ ਮਨੀਸ਼ ਸਿਸੋਦੀਆ 600 ਵੋਟਾਂ ਨਾਲ ਹਾਰ ਗਏ ਹਨ। ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ, ਭਾਜਪਾ 46 ਸੀਟਾਂ 'ਤੇ ਅੱਗੇ ਹੈ।
ਆਤਿਸ਼ੀ ਸੀਟ ਬਚਾਉਣ 'ਚ ਕਾਮਯਾਬ ਰਹੀ
ਜਿੱਥੇ 'ਆਪ' ਦੇ ਵੱਡੇ ਚਿਹਰੇ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰ ਰਹੇ ਹਨ। ਇਸ ਦੌਰਾਨ, ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਆਪਣੀ ਸੀਟ ਬਚਾਉਣ ਵਿੱਚ ਕਾਮਯਾਬ ਰਹੀ ਹੈ ਅਤੇ ਜਿੱਤ ਗਈ ਹੈ। ਉਨ੍ਹਾਂ ਨੇ ਭਾਜਪਾ ਦੇ ਰਮੇਸ਼ ਬਿਧੂਰੀ ਨੂੰ 989 ਵੋਟਾਂ ਨਾਲ ਹਰਾਇਆ ਹੈ। ਜਦੋਂ ਕਿ ਕਾਂਗਰਸ ਦੀ ਅਲਕਾ ਲਾਂਬਾ ਤੀਜੇ ਸਥਾਨ 'ਤੇ ਰਹੀ।
ਕੇਜਰੀਵਾਲ ਨੂੰ ਹਰਾਉਣ ਤੋਂ ਬਾਅਦ, ਪ੍ਰਵੇਸ਼ ਵਰਮਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਘਰੋਂ ਨਿਕਲ ਗਏ ਹਨ। ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦੀ ਮੁਲਾਕਾਤ ਤੋਂ ਬਾਅਦ ਹੁਣ ਚਰਚਾ ਹੈ ਕਿ ਭਾਜਪਾ ਉਨ੍ਹਾਂ ਨੂੰ ਦਿੱਲੀ ਦਾ ਮੁੱਖ ਮੰਤਰੀ ਬਣਾ ਸਕਦੀ ਹੈ। ਪਿਛਲੀਆਂ ਚੋਣਾਂ (2020) ਦੇ ਮੁਕਾਬਲੇ ਭਾਜਪਾ ਨੇ ਆਪਣੀ ਵੋਟ ਹਿੱਸੇਦਾਰੀ ਵਿੱਚ 9% ਤੋਂ ਵੱਧ ਦਾ ਵਾਧਾ ਕੀਤਾ ਹੈ।