ਖ਼ਬਰਿਸਤਾਨ ਨੈੱਟਵਰਕ: ਮੁੱਖ ਮੰਤਰੀ ਭਗਵੰਤ ਮਾਨ ਟੈਗੋਰ ਥੀਏਟਰ ਚੰਡੀਗੜ੍ਹ ਵਿਖੇ 700 ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਹੁਣ ਸਰਕਾਰ ਪੰਜਾਬ ਦੇ ਸਕੂਲਾਂ ਵਿੱਚ 40 ਮਿੰਟ ਦਾ ਪੀਰੀਅਡ ਘਟਾਉਣ ਦੀ ਰਣਨੀਤੀ ਬਣਾ ਰਹੀ ਹੈ। ਬੱਚਿਆਂ ਨੂੰ 20 ਮਿੰਟਾਂ ਤੋਂ ਬਾਅਦ ਪੰਜ ਮਿੰਟ ਦਾ ਆਰਾਮ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ 'ਤੇ ਪੜ੍ਹਾਈ ਦਾ ਬੋਝ ਨਾ ਬਣੇ ਅਤੇ ਕਲਾਸ ਦਾ ਦਬਾਅ ਵੀ ਘੱਟ ਹੋਵੇ।
ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ। ਉਨ੍ਹਾਂ ਕਿਹਾ ਕਿ ਤਿੰਨ ਘੰਟੇ ਦੀ ਫਿਲਮ ਵਿੱਚ ਅੰਤਰਾਲ ਹੁੰਦਾ ਹੈ, ਇਸ ਲਈ ਉਨ੍ਹਾਂ ਨੇ ਇਹ ਪ੍ਰਾਜੈਕਟ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ। ਸ਼ੁਰੂ ਵਿੱਚ ਇਸ ਨੂੰ ਕੁਝ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ, ਅਤੇ ਫਿਰ ਇਸ ਦੇ ਨਤੀਜਿਆਂ ਦਾ ਮੁਲਾਂਕਣ ਕੀਤਾ ਜਾਵੇਗਾ।
ਨੌਜਵਾਨਾਂ ਦੀ ਨਸ਼ੇ ਦੀ ਲਤ ਨੂੰ ਛੁਡਾਉਣ ਲਈ ਕੀਤੇ ਜਾ ਰਿਹੈ ਯਤਨ
ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਨਸ਼ੇ ਦੀ ਲਤ ਵਿੱਚ ਫਸੇ ਲੋਕਾਂ ਨੂੰ ਇਸ ਆਦਤ ਤੋਂ ਛੁਡਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਨੂੰ ਹੁਨਰ ਸਿਖਲਾਈ ਦੇ ਕੇ ਰੁਜ਼ਗਾਰ ਯੋਗ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਨਸ਼ਾ ਵੇਚਣ ਜਾਂ ਵੰਡਣ ਵਾਲਿਆਂ 'ਤੇ ਕੋਈ ਰਹਿਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੇ ਘਰ ਅਤੇ ਮੈਰਿਜ ਪੈਲੇਸ ਢਾਹ ਦਿੱਤੇ ਜਾਣਗੇ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਵੀ ਜਾਰੀ ਰਹੇਗੀ।
ਅਧਿਆਪਕਾਂ ਨੂੰ ਭੇਜਿਆ ਜਾ ਰਿਹਾ ਹੈ ਵਿਦੇਸ਼
ਇਸ ਦੌਰਾਨ ਸੀਐਮ ਮਾਨ ਨੇ ਇਹ ਵੀ ਕਿਹਾ ਹੈ ਕਿ ਅਧਿਆਪਕਾਂ ਤੋਂ ਪੜ੍ਹਾਉਣ ਤੋਂ ਇਲਾਵਾ ਕੋਈ ਕੰਮ ਨਹੀਂ ਲਿਆ ਜਾਵੇਗਾ। ਅਸੀਂ ਚਾਹੇ ਕੋਈ ਵੀ ਵਾਧੂ ਕੰਮ ਕਰੀਏ ਜਾਂ ਕੋਈ ਸਟਾਫ ਹਾਇਰ ਕਰੀਏ, ਅਧਿਆਪਕਾਂ ਦੀ ਜ਼ਿੰਮੇਵਾਰੀ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਉਣ ਦੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਬਹੁਤ ਤਰੱਕੀ ਕਰ ਰਿਹਾ ਹੈ। ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਉਥੋਂ ਵਾਪਸ ਆ ਕੇ ਬੱਚਿਆਂ ਨੂੰ ਨਵੇਂ ਤਰੀਕੇ ਨਾਲ ਪੜ੍ਹਾ ਸਕਣ। ਉਨ੍ਹਾਂ ਨਵੇਂ ਉਮੀਦਵਾਰਾਂ ਦੇ ਤਬਾਦਲੇ ਨਾ ਕਰਨ ਲਈ ਵੀ ਕਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਤਰੱਕੀ ਲਈ ਹਰੇਕ ਨੂੰ ਆਪਣਾ ਜੱਦੀ ਘਰ ਛੱਡਣਾ ਪਵੇਗਾ। ਜਿਸ ਤਰ੍ਹਾਂ ਉਹ ਹੋਰ ਮੰਤਰੀਆਂ ਸਮੇਤ ਆਪਣਾ ਪਿੰਡ ਛੱਡ ਕੇ ਚੰਡੀਗੜ੍ਹ ਵਿਚ ਰਹਿ ਰਹੇ ਹਨ ਤਾਂ ਜੋ ਸਰਕਾਰ ਆਪਣਾ ਕੰਮ ਚੰਗੀ ਤਰ੍ਹਾਂ ਚਲਾ ਸਕੇ, ਉਸੇ ਤਰ੍ਹਾਂ ਅਧਿਆਪਕਾਂ ਨੂੰ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇ ਸਕਣ।