ਪੰਜਾਬੀ ਗਾਇਕ ਬੱਬੂ ਮਾਨ ਦੇ ਸ਼ੋਅ 'ਚ ਹੁਲੜਬਾਜ਼ਾਂ ਨੇ ਕੀਤਾ ਹੰਗਾਮਾ, ਪੁਲਿਸ ਨੇ ਕੀਤਾ ਲਾਠੀਚਾਰਜ
ਖ਼ਬਰਿਸਤਾਨ ਨੈੱਟਵਰਕ: ਬੱਦੋਵਾਲ 'ਚ ਕਬੱਡੀ ਕੱਪ ਦੌਰਾਨ ਮਸ਼ਹੂਰ ਸਿੰਗਰ ਬੱਬੂ ਮਾਨ ਦੇ ਲਾਈਵ ਸ਼ੋਅ ਦੌਰਾਨ ਕਈ ਨੌਜਵਾਨਾਂ ਨੇ ਹੁਲੜਬਾਜ਼ੀ ਕੀਤੀ| ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੇ 'ਤੇ ਕੁਰਸੀਆਂ ਅਤੇ ਬੋਤਲਾਂ ਵੀ ਸੁੱਟੀਆਂ| ਜਿਸ ਕਾਰਨ DSP ਵਰਿੰਦਰ ਸਿੰਘ ਖੋਸਾ ਨੇ ਖੁਦ ਸਟੇਜ 'ਤੇ ਚੜ੍ਹ ਸਿੰਗਰ ਤੋਂ ਮਾਈਕ ਲੈ ਕੇ ਪੁਲਿਸ ਮੁਲਾਜ਼ਮਾਂ ਨੂੰ ਬਦਮਾਸ਼ਾਂ ਨੂੰ ਰੋਕਣ ਦੇ ਆਦੇਸ਼ ਜਾਰੀ ਕੀਤੇ, ਫਿਰ ਪੁਲਿਸ ਮੁਲਾਜ਼ਮਾਂ ਨੇ ਬਦਮਾਸ਼ਾਂ 'ਤੇ ਲਾਠੀਚਾਰਜ ਕੀਤਾ ਅਤੇ ਉਨ੍ਹਾਂ ਨੂੰ ਭਜਾ ਦਿੱਤਾ।
ਉਨ੍ਹਾਂ ਨੇ ਪੁਲਸ ਮੁਲਾਜ਼ਮਾਂ ਨੂੰ ਹੁਲੜਬਾਜ਼ੀ ਕਰਨ ਵਾਲਿਆਂ ਦੀ ਵਿਡੀਉ ਬਣਾਉਣ ਲਈ ਕਿਹਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਵੀ ਹੁਕਮ ਦਿੱਤੇ। ਮੇਲੇ ਵਿੱਚ ਹਾਲਾਤ ਵਿਗੜਦੇ ਦੇਖ ਕੇ ਡੀਐਸਪੀ ਨੇ ਰਾਤ 10 ਵਜੇ ਦੇ ਕਰੀਬ ਮੇਲਾ ਬੰਦ ਕਰਨ ਦਾ ਹੁਕਮ ਦਿੱਤਾ ਅਤੇ ਬੱਬੂ ਮਾਨ ਦਾ ਅਖਾੜਾ ਬੰਦ ਕਰਵਾ ਦਿੱਤਾ।
ਇਸ ਮੌਕੇ ਡੀਐਸਪੀ ਖੋਸਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੇਲੇ ਲਗਾਏ ਜਾਂਦੇ ਹਨ। ਇੱਥੇ ਨੌਜਵਾਨ ਸ਼ਰਾਬ ਦੇ ਨਸ਼ੇ ਵਿੱਚ ਬਿਨਾਂ ਕਿਸੇ ਡਰ ਦੇ ਹੰਗਾਮਾ ਕਰ ਰਹੇ ਹਨ। ਇਹ ਕਿਹੋ ਜਿਹਾ ਮੇਲਾ ਹੈ ਜਿੱਥੇ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ? ਪੁਲਿਸ ਪ੍ਰਸ਼ਾਸਨ ਕਿਸੇ ਵੀ ਕੀਮਤ 'ਤੇ ਅਨੁਸ਼ਾਸਨ ਨੂੰ ਤੋੜਨ ਨਹੀਂ ਦੇਵੇਗਾ। ਡੀਐਸਪੀ ਵਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਵੀਡੀਓ ਰਾਹੀਂ ਬਦਮਾਸ਼ਾਂ ਦੀ ਪਛਾਣ ਕਰਨ ਤੋਂ ਬਾਅਦ, ਐਸਐਚਓ ਅੰਮ੍ਰਿਤਪਾਲ ਸਿੰਘ ਇਨ੍ਹਾਂ ਬਦਮਾਸ਼ਾਂ ਵਿਰੁੱਧ ਕਾਨੂੰਨੀ ਕਾਰਵਾਈ ਕਰ ਰਹੇ ਹਨ ਅਤੇ ਜਲਦੀ ਹੀ ਇਹ ਬਦਮਾਸ਼ ਸਲਾਖਾਂ ਪਿੱਛੇ ਹੋਣਗੇ।
ਥਾਣਾ ਮੁਖੀ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੇਲਾ ਪ੍ਰਬੰਧਕਾਂ ਤੋਂ ਜਾਣਕਾਰੀ ਲੈਣ ਤੋਂ ਬਾਅਦ, ਉਹ ਵੀਡੀਓਗ੍ਰਾਫੀ ਅਤੇ ਕੈਮਰਿਆਂ ਦੀ ਮਦਦ ਨਾਲ ਸ਼ਰਾਰਤੀ ਅਨਸਰਾਂ ਦੀ ਪਛਾਣ ਕਰ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਖੇਡ ਮੇਲਿਆਂ ਵਿੱਚ ਸ਼ਰਾਬ ਪੀਣ ਤੋਂ ਬਾਅਦ ਗੁੰਡਿਆਂ ਵੱਲੋਂ ਅਜਿਹਾ ਕਰਨਾ ਬਹੁਤ ਹੀ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਬਦਮਾਸ਼ਾਂ ਨੇ ਗਿਰਝਾਂ ਵਰਗਾ ਵਿਵਹਾਰ ਕੀਤਾ ਅਤੇ ਪੁਲਿਸ ਮੁਲਾਜ਼ਮਾਂ 'ਤੇ ਪਹਿਲਾਂ ਚਿੱਕੜ, ਫਿਰ ਬੋਤਲਾਂ ਅਤੇ ਇੱਥੋਂ ਤੱਕ ਕਿ ਕੁਰਸੀਆਂ ਵੀ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਸਥਿਤੀ ਨੂੰ ਕਾਬੂ ਵਿੱਚ ਲਿਆਉਣ ਲਈ, ਪੁਲਿਸ ਮੁਲਾਜ਼ਮਾਂ ਨੂੰ ਲਾਠੀਚਾਰਜ ਕਰਨਾ ਪਿਆ ਅਤੇ ਉਨ੍ਹਾਂ ਨੂੰ ਕਾਨੂੰਨ ਬਾਰੇ ਸਬਕ ਸਿਖਾਉਣਾ ਪਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਗੁੰਡੇ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
'Babbu Mann Show','Punjabi Singer','Latest News','Punjabi News','Pollywood Singer','Latest News'