ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਵਿਚ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਵੱਡਾ ਐਕਸ਼ਨ ਲਿਆ ਹੈ। ਕਾਰਵਾਈ ਕਰਦੇ ਹੋਏ 205 ਯਾਤਰੀਆਂ ਵਾਲਾ ਅਮਰੀਕੀ ਫੌਜ ਦਾ ਜਹਾਜ਼ ਸੀ-17 ਅੱਜ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰੇਗਾ। ਹਵਾਈ ਅੱਡੇ ਦੀਆਂ ਸੁਰੱਖਿਆ ਏਜੰਸੀਆਂ ਇਸ ਬਾਰੇ ਪੂਰੀ ਤਰ੍ਹਾਂ ਚੌਕਸ ਹਨ। ਦੇਸ਼ ਨਿਕਾਲਾ ਮਿਲਣ ਤੋਂ ਬਾਅਦ ਆਉਣ ਵਾਲੇ ਲੋਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਤੋਂ ਇਲਾਵਾ, ਉਨ੍ਹਾਂ ਦੇ ਪੂਰੇ ਪਿਛੋਕੜ ਦੀ ਜਾਂਚ ਕੀਤੀ ਜਾਵੇਗੀ।
6 ਰਾਜਾਂ ਦੇ ਲੋਕ ਪਹੁੰਚਣਗੇ ਅੰਮ੍ਰਿਤਸਰ ਹਵਾਈ ਅੱਡੇ
205 ਯਾਤਰੀਆਂ ਵਾਲਾ ਅਮਰੀਕੀ ਫੌਜੀ ਜਹਾਜ਼ ਸੀ-17 ਅਮਰੀਕਾ ਦੇ ਸ਼ਹਿਰ ਸੈਨ ਐਂਟੋਨੀਓ ਤੋਂ ਉਡਾਣ ਨੰਬਰ ਆਰਸੀਐਮ 175 ਨਾਲ ਇੱਥੇ ਆ ਰਿਹਾ ਹੈ। ਜਾਣਕਾਰੀ ਅਨੁਸਾਰ ਅਮਰੀਕਾ ਤੋਂ ਆਉਣ ਵਾਲੇ ਜਹਾਜ਼ ਵਿੱਚ 11 ਚਾਲਕ ਦਲ ਦੇ ਮੈਂਬਰ ਅਤੇ 45 ਅਮਰੀਕੀ ਅਧਿਕਾਰੀ ਵੀ ਹੋਣਗੇ, ਜੋ 205 ਭਾਰਤੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਾਰਨ ਤੋਂ ਬਾਅਦ ਵਾਪਸ ਪਰਤਣਗੇ। ਜਿਸ ਵਿੱਚ ਭਾਰਤ ਦੇ 6 ਰਾਜਾਂ ਦੇ ਲੋਕ ਦੁਪਹਿਰ ਵੇਲੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣਗੇ।
ਕ੍ਰਾਈਮ ਰਿਕਾਰਡ ਦੀ ਹੋਵੇਗੀ ਜਾਂਚ
ਇਸ ਵਿੱਚ 104 ਭਾਰਤੀ ਮੌਜੂਦ ਰਹਿਣਗੇ ਜਿਨ੍ਹਾਂ ਵਿੱਚੋਂ 30 ਪੰਜਾਬ ਤੋਂ, 33 ਗੁਜਰਾਤ ਤੋਂ, 3 ਯੂਪੀ ਤੋਂ, 33 ਹਰਿਆਣਾ ਤੋਂ, 2 ਚੰਡੀਗੜ੍ਹ ਤੋਂ ਅਤੇ 3 ਮਹਾਰਾਸ਼ਟਰ ਤੋਂ ਹੋਣਗੇ। ਪਹਿਲਾਂ ਇਹ ਉਡਾਣ ਸਵੇਰੇ 8 ਵਜੇ ਪਹੁੰਚਣੀ ਸੀ, ਪਰ ਹੁਣ ਇਹ ਦੁਪਹਿਰ 1 ਵਜੇ ਪਹੁੰਚੇਗੀ ਅਤੇ ਸ਼ਾਮ 4.30 ਵਜੇ ਰਵਾਨਾ ਹੋਵੇਗੀ। ਹਵਾਈ ਅੱਡੇ ਦੀਆਂ ਸੁਰੱਖਿਆ ਏਜੰਸੀਆਂ ਇਸ ਬਾਰੇ ਪੂਰੀ ਤਰ੍ਹਾਂ ਚੌਕਸ ਹਨ। ਦੇਸ਼ ਨਿਕਾਲਾ ਮਿਲਣ ਤੋਂ ਬਾਅਦ ਆਉਣ ਵਾਲੇ ਲੋਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਤੋਂ ਇਲਾਵਾ, ਉਨ੍ਹਾਂ ਦੇ ਪੂਰੇ ਪਿਛੋਕੜ ਦੀ ਜਾਂਚ ਕੀਤੀ ਜਾਵੇਗੀ।
ਅਪਰਾਧਿਕ ਰਿਕਾਰਡ ਪਾਏ ਜਾਣ 'ਤੇ ਹੋਵਗੀ ਜੇਲ੍ਹ
ਇਮੀਗ੍ਰੇਸ਼ਨ ਆਦਿ ਤੋਂ ਇਲਾਵਾ, ਇਨ੍ਹਾਂ ਲੋਕਾਂ ਦੇ ਪੂਰੇ ਪਿਛੋਕੜ, ਖਾਸ ਕਰਕੇ ਉਨ੍ਹਾਂ ਦੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਦਾ ਅਪਰਾਧਿਕ ਰਿਕਾਰਡ ਪਾਇਆ ਜਾਂਦਾ ਹੈ, ਤਾਂ ਉਸਨੂੰ ਹਵਾਈ ਅੱਡੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਪ੍ਰਕਿਰਿਆ ਵਿੱਚ ਪੂਰਾ ਦਿਨ ਲੱਗ ਸਕਦਾ ਹੈ। ਅੰਮ੍ਰਿਤਸਰ ਦੇ ਸਾਬਕਾ ਪਾਸਪੋਰਟ ਅਧਿਕਾਰੀ ਜੇ.ਐਸ. ਸੋਢੀ ਨੇ ਦੱਸਿਆ ਕਿ ਜਿਸ ਵੀ ਵਿਅਕਤੀ ਨੂੰ ਦੇਸ਼ ਨਿਕਾਲਾ ਦਿੱਤਾ ਜਾਂਦਾ ਹੈ, ਉਸ ਕੋਲ ਆਪਣਾ ਪਾਸਪੋਰਟ ਨਹੀਂ ਹੁੰਦਾ। ਅਜਿਹੇ ਮਾਮਲੇ ਵਿੱਚ, ਸਬੰਧਤ ਭਾਰਤੀ ਦੂਤਾਵਾਸ ਉਨ੍ਹਾਂ ਨੂੰ ਇੱਕ ਸਰਟੀਫਿਕੇਟ ਜਾਰੀ ਕਰਦਾ ਹੈ, ਜੋ ਕਿ ਭਾਰਤ ਵਿੱਚ ਉਤਰਦੇ ਹੀ ਵਾਪਸ ਲੈ ਲਿਆ ਜਾਂਦਾ ਹੈ। ਸਾਬਕਾ ਪਾਸਪੋਰਟ ਅਧਿਕਾਰੀ ਨੇ ਦੱਸਿਆ ਕਿ ਭਾਰਤ ਵਾਪਸ ਆਉਣ ਤੋਂ ਬਾਅਦ ਵੀ ਸਥਾਨਕ ਪੁਲਿਸ ਉਨ੍ਹਾਂ 'ਤੇ ਨਜ਼ਰ ਰੱਖਦੀ ਹੈ। ਉਨ੍ਹਾਂ ਦੀ ਤਸਦੀਕ ਦੁਬਾਰਾ ਕੀਤੀ ਜਾਂਦੀ ਹੈ।