ਜਲੰਧਰ ਪੱਛਮੀ 'ਚ ਨਵ-ਵਿਆਹੁਤਾ ਦੀ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਕਰ ਦਿੱਤਾ। ਮ੍ਰਿਤਕ ਔਰਤ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਦਾਜ ਲਈ ਬੇਟੀ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਇਸ ਕਾਰਨ ਦੋਸ਼ੀ ਪਤੀ, ਸੱਸ, ਨਨਾਣ ਅਤੇ ਵਿਚੋਲੇ ਨੂੰ ਗ੍ਰਿਫਤਾਰ ਕੀਤਾ ਜਾਵੇ।
3 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
ਪਿਤਾ ਜਾਵੇਦ ਸਿੰਘ ਨੇ ਦੱਸਿਆ ਕਿ 25 ਸਾਲਾ ਹਰਜੋਤ ਕੌਰ ਦਾ ਵਿਆਹ 3 ਮਹੀਨੇ ਪਹਿਲਾਂ ਹੋਇਆ ਸੀ। ਇਸ ਦੌਰਾਨ ਵਿਚੋਲੇ ਨੇ ਪਹਿਲਾਂ ਹੀ ਹੋਟਲ ਵਿਚ ਦਾਜ ਸਮੇਤ ਵਿਆਹ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਹੁਣ ਫਿਰ ਤੋਂ ਧੀ ਨੂੰ ਵਿਚੋਲੇ ਵੱਲੋਂ ਦਾਜ ਲਈ ਤੰਗ-ਪ੍ਰੇਸ਼ਾਨ ਕੀਤਾ ਜਾਣ ਲੱਗਾ। ਪੀੜਤ ਨੇ ਦੱਸਿਆ ਕਿ ਉਸ ਨੇ ਕਰਜ਼ਾ ਲੈ ਕੇ ਆਪਣੀ ਲੜਕੀ ਦਾ ਵਿਆਹ ਕਰਵਾਇਆ ਸੀ। ਜਵਾਈ ਦਾ ਨਾਂ ਦਵਿੰਦਰ ਸਿੰਘ ਵਿਆਹ ਤੋਂ 20 ਦਿਨ ਬਾਅਦ ਜਵਾਈ ਅਮਰੀਕਾ ਚਲਾ ਗਿਆ ਤਾਂ ਉਸ ਨੇ ਉੱਥੇ ਜਾ ਕੇ ਬੇਟੀ ਨਾਲ ਕੋਈ ਗੱਲ ਨਹੀਂ ਕੀਤੀ।
ਘਰ ਦੇ ਬਾਹਰ ਛੱਡ ਕੇ ਗਏ ਸਨ ਬੇਟੀ ਨੂੰ
ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਸ ਦੇ ਸਹੁਰੇ ਵਾਲੇ ਲੜਕੀ ਨੂੰ ਬਹੁਤ ਤੰਗ ਕਰਦੇ ਸਨ। ਜਿਸ ਕਾਰਨ ਉਹ ਕੁਝ ਦਿਨ ਪਹਿਲਾਂ ਲੜਕੀ ਨੂੰ ਉਸ ਦੇ ਪੇਕੇ ਘਰ ਛੱਡ ਕੇ ਬਾਹਰ ਚਲਾ ਗਿਆ ਸੀ। ਮ੍ਰਿਤਕ ਦੇ ਤਾਏ ਨੇ ਦੱਸਿਆ ਕਿ ਲੜਕੀ ਦਾ ਵਿਆਹ 3 ਮਹੀਨੇ ਪਹਿਲਾਂ ਫ਼ਿਰੋਜ਼ਪੁਰ ਦੇ ਇੱਕ ਲੜਕੇ ਨਾਲ ਹੋਇਆ ਸੀ। ਵਿਆਹ ਤੋਂ 20 ਦਿਨਾਂ ਬਾਅਦ ਉਹ ਅਮਰੀਕਾ ਚਲਾ ਗਿਆ। ਜਿਸ ਤੋਂ ਬਾਅਦ ਲੜਕੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕੀਤਾ ਜਾਣ ਲੱਗਾ।
ਥਾਣਾ ਬਸਤੀ ਬਾਵਾ ਖੇਲ ਦੇ ਐਸਐਚਓ ਨੇ ਦੱਸਿਆ ਕਿ ਹਰਜੋਤ ਨੇ ਆਪਣੇ ਪੇਕੇ ਪਰਿਵਾਰ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਮਾਮਲੇ 'ਚ ਪਤੀ, ਸੱਸ ਅਤੇ ਸਹੁਰੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਘਰੋਂ ਫਰਾਰ ਹਨ। ਮੁਲਜ਼ਮਾਂ ਦੇ ਨਾਂ ਮਨਿੰਦਰ ਸਿੰਘ, ਬਲਬੀਰ ਸਿੰਘ ਅਤੇ ਕਮਲੇਸ਼ ਕੌਰ ਹਨ।