ਜਲੰਧਰ ਦੇ ਮਖਦੂਮਪੁਰਾ 'ਚ ਲੋਕਾਂ ਨੇ ਇਕ ਘਰ 'ਤੇ ਇੱਟਾਂ, ਪੱਥਰ ਤੇ ਬੋਤਲਾਂ ਸੁੱਟੀਆਂ। ਪਰਿਵਾਰ ਨੇ ਘਰ 'ਚ ਰਹਿ ਕੇ ਆਪਣੀ ਜਾਨ ਬਚਾਈ ਹੈ। ਇਹ ਸਾਰੀ ਘਟਨਾ ਗਲੀ ਵਿੱਚ ਲੱਗੇ ਸੀਸੀਟੀਵੀ ਚ ਰਿਕਾਰਡ ਹੋ ਗਈ। ਜਿਸ 'ਚ ਦੇਖਿਆ ਜਾ ਰਿਹਾ ਹੈ ਕਿ ਕੁਝ ਲੋਕ ਇਕ ਘਰ 'ਤੇ ਹਮਲਾ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਆਪਣੇ ਹੱਥਾਂ 'ਚ ਬੇਸਬੈਟ, ਬੋਤਲਾਂ ਅਤੇ ਇੱਟਾਂ ਫੜੀਆਂ ਹੋਈਆਂ ਹਨ।
ਪੁਰਾਣੀ ਰੰਜਿਸ਼ ਕਾਰਨ ਗੁਆਂਢੀਆਂ ਨੇ ਕੀਤਾ ਹਮਲਾ
ਜੀਵਨ ਲਾਲ ਨੇ ਦੱਸਿਆ ਕਿ ਐਤਵਾਰ ਨੂੰ ਉਨ੍ਹਾਂ ਦੇ ਘਰ 'ਤੇ ਹਮਲਾ ਹੋਇਆ ਸੀ। ਇਸ ਦੌਰਾਨ ਉਨ੍ਹਾਂ ਦਾ ਪੂਰਾ ਪਰਿਵਾਰ ਘਰ ਦੇ ਅੰਦਰ ਮੌਜੂਦ ਸੀ। ਹਾਲਾਂਕਿ ਇਸ ਘਟਨਾ 'ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਉਸ ਨੇ ਗੁਆਂਢੀਆਂ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਹੀ ਇਹ ਹਮਲਾ ਕੀਤਾ ਹੈ। ਕਿਉਂਕਿ ਉਸ ਦੀ ਸਾਡੇ ਨਾਲ ਕਾਫੀ ਸਮੇਂ ਤੋਂ ਰੰਜਿਸ਼ ਚੱਲ ਰਹੀ ਸੀ। ਇਸੇ ਰੰਜਿਸ਼ ਕਾਰਨ ਉਨ੍ਹਾਂ ਨੇ ਇਹ ਹਮਲਾ ਕਰਵਾਇਆ ਸੀ।
ਪੁਲਿਸ ਨੇ ਦੱਸਿਆ ਪੂਰੀ ਘਟਨਾ ਬਾਰੇ
ਜੀਵਨ ਲਾਲ ਨੇ ਦੱਸਿਆ ਕਿ ਉਸ ਨੇ ਕਿਸੇ ਤਰ੍ਹਾਂ ਉਥੋਂ ਭੱਜ ਕੇ ਆਪਣੀ ਜਾਨ ਬਚਾਈ। ਉਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਪਹਿਲਾਂ ਵੀ ਉਸ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।