ਜਲੰਧਰ ਪੁਲਿਸ ਅਪਰਾਧ ਨੂੰ ਕੰਟਰੋਲ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਅਤੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਇਸ ਕਾਰਨ ਅੱਜ ਕਮਿਸ਼ਨਰ ਪੁਲਿਸ ਨੇ ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਇੱਥੇ ਪਏ ਸਾਮਾਨ, ਸਟੇਸ਼ਨ ਪਾਰਕਿੰਗ ਅਤੇ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਗਈ। ਪੁਲਿਸ ਨੇ ਐਂਟੀ ਰਾਈਟ ਪੁਲਿਸ, ਡੌਗ ਸੂਕੈਅਡ ਅਤੇ ਜੀਆਰਪੀ ਦੀਆਂ ਟੀਮਾਂ ਰੇਲਵੇ ਪ੍ਰੋਟੈਕਸ਼ਨ ਦੀਆਂ ਟੀਮਾਂ ਨਾਲ ਮਿਲ ਇਹ ਚੈਕਿੰਗ ਕੀਤੀ ਗਈ|
ਇਸ ਮੌਕੇ ਜਲੰਧਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਜਲੰਧਰ ਵਿੱਚ ਅਜਿਹੀਆਂ ਮੁਹਿੰਮਾਂ ਲਗਾਤਾਰ ਚਲਾਈਆਂ ਜਾਂਦੀਆਂ ਹਨ ਤਾਂ ਜੋ ਜਲੰਧਰ ਵਿੱਚ ਅਪਰਾਧ ਨੂੰ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਕਾਰਨ ਅੱਜ ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ ਗਈ, ਜਿਸ ਕਾਰਨ ਇੱਕ ਪੁਰਾਣੇ ਸਾਮਾਨ ਦੀ ਦੁਕਾਨ ਅਤੇ ਇੱਥੇ ਪਾਰਕਿੰਗ ਦੀ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਅਪਰਾਧ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।