ਖ਼ਬਰਿਸਤਾਨ ਨੈੱਟਵਰਕ: ਜੰਮੂ-ਕਸ਼ਮੀਰ ਪੁਲਿਸ ਨੇ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ 22 ਅਪ੍ਰੈਲ ਨੂੰ ਸੈਲਾਨੀਆਂ 'ਤੇ ਹਮਲਾ ਕਰਨ ਵਾਲੇ ਤਿੰਨ ਅੱਤਵਾਦੀਆਂ ਦੇ ਪੋਸਟਰ ਜਾਰੀ ਕੀਤੇ ਹਨ। ਪੋਸਟਰ ਜਾਰੀ ਕਰਦੇ ਹੋਏ ਪੁਲਿਸ ਨੇ ਕਿਹਾ ਕਿ ਜੋ ਵੀ ਇਨ੍ਹਾਂ ਤਿੰਨਾਂ ਅੱਤਵਾਦੀਆਂ ਬਾਰੇ ਜਾਣਕਾਰੀ ਦੇਵੇਗਾ, ਉਸਨੂੰ 20-20 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
20-20 ਲੱਖ ਰੱਖਿਆ ਇਨਾਮ
ਅਨੰਤਨਾਗ ਪੁਲਿਸ ਨੇ ਅੱਜ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਵਿੱਚ ਉਨ੍ਹਾਂ ਨੇ ਤਿੰਨ ਅੱਤਵਾਦੀਆਂ ਦਾ ਪੋਸਟਰ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਆਦਿਲ ਹੁਸੈਨ ਠੋਕਰ, ਹਾਸ਼ਿਮ ਮੂਸਾ ਉਰਫ਼ ਸੁਲੇਮਾਨ ਅਤੇ ਅਲੀ ਭਾਈ ਉਰਫ਼ ਤਲਹਾ ਭਾਈ ਬਾਰੇ ਜਾਣਕਾਰੀ ਦੇਵੇਗਾ, ਉਸਨੂੰ 20-20 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਤਿੰਨੋਂ ਅੱਤਵਾਦੀ ਲਸ਼ਕਰ-ਏ-ਤੋਇਬਾ ਦੇ ਦੱਸੇ ਜਾ ਰਹੇ ਹਨ ਅਤੇ ਉਨ੍ਹਾਂ 'ਤੇ 20-20 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ।
ਪਹਿਲਾ ਸਕੈਚ ਆਦਿਲ ਹੁਸੈਨ ਥੋਕਰ ਦਾ
ਪੁਲਿਸ ਵੱਲੋਂ ਸਾਂਝਾ ਕੀਤਾ ਗਿਆ ਪਹਿਲਾ ਸਕੈਚ ਅਨੰਤਨਾਗ ਦੇ ਰਹਿਣ ਵਾਲੇ ਆਦਿਲ ਹੁਸੈਨ ਠੋਕਰ ਦਾ ਹੈ। ਪੁਲਿਸ ਨੇ ਅੱਤਵਾਦੀਆਂ ਬਾਰੇ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖਣ ਦਾ ਵੀ ਭਰੋਸਾ ਦਿੱਤਾ ਹੈ। ਜਾਣਕਾਰੀ ਪ੍ਰਦਾਨ ਕਰਨ ਲਈ, ਪੁਲਿਸ ਨੇ ਸੰਪਰਕ ਨੰਬਰ 9596777666 (SSP ਅਨੰਤਨਾਗ) ਅਤੇ 9596777669 (PC ਅਨੰਤਨਾਗ) ਜਾਰੀ ਕੀਤੇ ਹਨ।
ਦੂਜਾ ਸਕੈੱਚ ਅਲੀ ਭਾਈ ਦਾ
ਦੂਜੇ ਅੱਤਵਾਦੀ ਦੀ ਪਛਾਣ ਅਲੀ ਭਾਈ ਵਜੋਂ ਹੋਈ ਹੈ। ਉਸਨੂੰ ਤਲਹਾ ਭਾਈ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਤਿੰਨਾਂ ਅੱਤਵਾਦੀਆਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰਨ। ਪੁਲਿਸ ਨੇ ਤਿੰਨਾਂ ਅੱਤਵਾਦੀਆਂ 'ਤੇ 20-20 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਹੈ।
ਤੀਜਾ ਸਕੈਚ ਹਾਸ਼ਿਮ ਮੂਸਾ ਦਾ
ਤੀਜੇ ਅੱਤਵਾਦੀ ਦੀ ਪਛਾਣ ਹਾਸ਼ਿਮ ਮੂਸਾ ਵਜੋਂ ਹੋਈ ਹੈ। ਹਾਸ਼ਿਮ ਮੂਸਾ ਨੂੰ ਸੁਲੇਮਾਨ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ।
ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਇੱਕ ਦਿਨ ਬਾਅਦ ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਕੁਝ ਸ਼ੱਕੀ ਅੱਤਵਾਦੀਆਂ ਦੀਆਂ ਤਸਵੀਰਾਂ ਅਤੇ ਸਕੈਚ ਜਾਰੀ ਕੀਤੇ ਸਨ। ਇਸ ਅੱਤਵਾਦੀ ਹਮਲੇ ਵਿੱਚ 26 ਨਾਗਰਿਕਾਂ ਦੀ ਜਾਨ ਚਲੀ ਗਈ ਅਤੇ 20 ਤੋਂ ਵੱਧ ਲੋਕ ਜ਼ਖਮੀ ਹੋ ਗਏ।