ਖ਼ਬਰਿਸਤਾਨ ਨੈੱਟਵਰਕ : ਪੰਜਾਬ ਵਿੱਚ ਸਕੂਲਾਂ ਦਾ ਸਮਾਂ 1 ਅਪ੍ਰੈਲ ਤੋਂ ਬਦਲ ਜਾਵੇਗਾ। ਪੰਜਾਬ ਵਿਚ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਹੁਣ ਸਾਰੇ ਸਕੂਲ ਮੰਗਲਵਾਰ 1 ਅਪ੍ਰੈਲ ਤੋਂ ਸਵੇਰੇ 8 ਵਜੇ ਤੋਂ ਖੁੱਲ੍ਹਣਗੇ ਤੇ ਛੁੱਟੀ 2 ਵਜੇ ਹੋਇਆ ਕਰੇਗੀ। ਸਰਕਾਰ ਦੇ ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।
ਵੱਧ ਰਹੀ ਗਰਮੀ ਕਾਰਣ ਲਿਆ ਫੈਸਲਾ
ਲਗਾਤਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਜੇਕਰ ਗਰਮੀ ਇਸੇ ਤਰ੍ਹਾਂ ਵਧਦੀ ਰਹੀ ਤਾਂ ਸਿੱਖਿਆ ਵਿਭਾਗ ਸਕੂਲ ਸਮੇਂ ਦੌਰਾਨ ਹੋਰ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਸਕਦਾ ਹੈ।