• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN

कांग्रेस में शामिल हुए विक्रमजीत चौधरी,
6/2/2025 3:04:41 PM Raj     Vikramjit Chaudhary, Raja Warring, Latest News, Party, Congress Party, Jalandhar, Jalandhar News    ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN  कांग्रेस में शामिल हुए विक्रमजीत चौधरी,

ਖਬਰਿਸਤਾਨ ਨੈੱਟਵਰਕ-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਅੱਜ ਦੁਬਾਰਾ ਕਾਂਗਰਸ ਵਿੱਚ ਸ਼ਾਮਲ ਕੀਤਾ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪਾਰਟੀ 'ਚ ਚੌਧਰੀ ਨੂੰ ਬਹਾਲ ਕੀਤਾ। ਲੁਧਿਆਣਾ ਦੀ ਉਪ ਚੋਣ ਸਬੰਧੀ ਦਾਖਾ ਵਿੱਚ ਕਾਂਗਰਸ ਪਾਰਟੀ ਦੇ ਪ੍ਰੋਗਰਾਮ ਵਿੱਚ ਰਾਜਾ ਵੜਿੰਗ ਦੀ ਅਗਵਾਈ ਹੇਠ ਵਿਕਰਮਜੀਤ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਜਲੰਧਰ ਦੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਪਿਛਲੇ ਸਾਲ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਣ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਸੀ।  

ਕਈ ਆਗੂਆਂ ਨੇ ਪਾਰਟੀ ਵਿਚ ਦੁਬਾਰਾ ਕਰਵਾਇਆ ਸ਼ਾਮਲ

 ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਦਿੱਗਜ ਆਗੂ ਵੀ ਮੌਜੂਦ ਸਨ, ਪਰ ਹੈਰਾਨੀ ਦੀ ਗੱਲ ਹੈ ਕਿ ਵਿਕਰਮਜੀਤ ਸਿੰਘ ਦੀ ਕਾਂਗਰਸ ਵਿੱਚ ਵਾਪਸੀ ਦੌਰਾਨ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਰਾਣਾ ਗੁਰਜੀਤ ਸਿੰਘ ਸਮੇਤ ਕਈ ਆਗੂ ਗੈਰ-ਹਾਜ਼ਰ ਸਨ।

ਵਿਕਰਮਜੀਤ ਚੌਧਰੀ ਫਿਲੌਰ ਤੋਂ ਕਾਂਗਰਸ ਵਿਧਾਇਕ ਹਨ

ਤੁਹਾਨੂੰ ਦੱਸ ਦੇਈਏ ਕਿ ਵਿਕਰਮਜੀਤ ਚੌਧਰੀ ਫਿਲੌਰ ਤੋਂ ਕਾਂਗਰਸ ਵਿਧਾਇਕ ਹਨ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ 2024 ਦੀਆਂ ਚੋਣਾਂ ਵਿੱਚ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕੀਤਾ ਸੀ। ਧਿਆਨ ਦੇਣ ਯੋਗ ਹੈ ਕਿ ਉਨ੍ਹਾਂ ਦੀ ਮਾਤਾ ਕਰਮਜੀਤ ਕੌਰ ਚੌਧਰੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਚਰਨਜੀਤ ਚੰਨੀ ਨੂੰ ਜਲੰਧਰ ਤੋਂ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਚੌਧਰੀ ਪਰਿਵਾਰ ਪਾਰਟੀ ਲੀਡਰਸ਼ਿਪ ਤੋਂ ਨਾਖੁਸ਼ ਸੀ। ਭਾਰਤ ਜੋੜੋ ਯਾਤਰਾ ਦੌਰਾਨ ਸੰਤੋਖ ਚੌਧਰੀ ਦਾ ਦਿਹਾਂਤ ਹੋ ਗਿਆ ਸੀ।

ਕਾਂਗਰਸ ਹਾਈਕਮਾਂਡ ਦਾ ਧੰਨਵਾਦ: ਚੌਧਰੀ

ਸੂਤਰਾਂ ਮੁਤਾਬਕ ਇਸ ਸਬੰਧੀ ਵਿਕਰਮ ਸਿੰਘ ਚੌਧਰੀ ਨੇ ਕਿਹਾ ਕਿ ਮੇਰੀ ਸਸਪੈਨਸ਼ਨ ਪਾਰਟੀ ਵਲੋਂ ਰੱਦ ਕਰ ਦਿੱਤੀ ਗਈ ਹੈ। ਇਸ ਲਈ ਹਾਈਕਮਾਂਡ ਦਾ ਮੈਂ ਧੰਨਵਾਦ ਕਰਦਾ ਹਾਂ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਪਾਰਟੀ ਨਾਲ ਕੋਈ ਗਿਲੇ ਸ਼ਿਕਵੇ ਹਨ ਤਾਂ ਉਨ੍ਹਾਂ ਕਿਹਾ ਕਿ ਮਨ ਮੁਟਾਵ ਘਰ ਵਿਚ ਹੀ ਹੁੰਦੇ ਹਨ। ਕਾਂਗਰਸ ਪੰਜਾਬ ਪ੍ਰਧਾਨ ਰਾਜਾ ਵੜਿੰਗ ਤੇ LOP ਬਾਜਵਾ ਨਾਲ ਉਨ੍ਹਾਂ ਦੀ ਗੱਲ ਹੋਈ ਹੈ। ਉਹ ਜਲਦ ਹੀ ਉਨ੍ਹਾਂ ਨੂੰ ਕਾਂਗਰਸ ਪਾਰਟੀ ਚ ਸ਼ਾਮਲ ਕਰਵਾ ਰਹੇ ਹਨ। ਇਸ ਉਤੇ ਉਨ੍ਹਾਂ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ।


 

'Vikramjit Chaudhary','Raja Warring','Latest News','Party','Congress Party','Jalandhar','Jalandhar News'

Please Comment Here

Similar Post You May Like

  • DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

    DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

Recent Post

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

  • ਕੋਰੋਨਾ ਦੇ ਐਕਟਿਵ ਕੇਸਾਂ ਨੇ ਵਧਾਈ ਲੋਕਾਂ ਦੀ ਚਿੰਤਾ, 24 ਘੰਟਿਆਂ 'ਚ 5 ਲੋਕਾਂ ਦੀ ਮੌਤ...

  • ਪਾਕਿਸਤਾਨ 'ਚ ਭੁਚਾਲ ਕਾਰਨ ਮਚੀ ਹਫੜਾ-ਦਫੜੀ, ਕਰਾਚੀ ਜੇਲ੍ਹ 'ਚੋਂ 200 ਤੋਂ ਵੱਧ ਕੈਦੀ ਫ਼ਰਾਰ ...

  • ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬੇਅਦਬੀ ਕਰਨ ਵਾਲਾ ਦੋਸ਼ੀ ਕਾਬੂ, SGPC ਨੇ ਸਖਤ ਕਾਰਵਾਈ ਦੀ ਕੀਤੀ ਮੰਗ ...

  • ਪੰਜਾਬ 'ਚ ਇੱਕ ਹੋਰ ਪਾਕਿਸਤਾਨੀ ਜਾਸੂਸ ਕਾਬੂ, Operation Sindoor ਦੀ ਭੇਜਦਾ ਸੀ ਜਾਣਕਾਰੀ ...

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY