ਮਸ਼ਹੂਰ RJ ਅਤੇ ਸੋਸ਼ਲ ਮੀਡੀਆ ਇਨਫਲੂਏਂਸਰ ਸਿਮਰਨ ਸਿੰਘ ਨੇ ਬੀਤੀ ਸ਼ਾਮ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਗੁਰੂਗ੍ਰਾਮ ਪੁਲਸ ਸੂਤਰਾਂ ਦੀ ਮੰਨੀਏ ਤਾਂ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ।
ਮਹਿਜ਼ 25 ਸਾਲ ਦੀ ਸੀ ਉਮਰ
ਦੱਸ ਦੇਈਏ ਕਿ ਸਿਮਰਨ ਸਿੰਘ ਦੀ ਉਮਰ ਮਹਿਜ਼ 25 ਸਾਲ ਦੀ ਸੀ, ਉਸ ਦੀ ਲਾਸ਼ ਗੁਰੂਗ੍ਰਾਮ ਸਥਿਤ ਉਸ ਦੇ ਫਲੈਟ 'ਚੋਂ ਲਟਕੀ ਹੋਈ ਮਿਲੀ ਸੀ। ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਇਹ ਮੰਦਭਾਗੀ ਖਬਰ ਸੁਣ ਕੇ ਹਰ ਕੋਈ ਹੈਰਾਨ ਹੈ ਅਤੇ ਕੋਈ ਵੀ ਵਿਸ਼ਵਾਸ ਨਹੀਂ ਕਰ ਪਾ ਰਿਹਾ ਕਿ ਮਸ਼ਹੂਰ ਇਨਫਲੂਏਂਸਰ ਨੇ ਖੁਦਕੁਸ਼ੀ ਵਰਗਾ ਕਦਮ ਚੁੱਕਿਆ।
ਪਰਿਵਾਰ ਸਦਮੇ ਵਿੱਚ
ਸਿਮਰਨ ਦੀ ਮੌਤ ਤੋਂ ਬਾਅਦ ਉਸ ਦਾ ਪਰਿਵਾਰ ਵੀ ਡੂੰਘੇ ਸਦਮੇ ਵਿਚ ਹੈ। ਪ੍ਰਸ਼ੰਸਕਾਂ ਵਾਂਗ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਵੀ ਇਸ ਗੱਲ 'ਤੇ ਯਕੀਨ ਕਰਨਾ ਮੁਸ਼ਕਲ ਹੋ ਰਿਹਾ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਲਾਸ਼ ਉਨ੍ਹਾਂ ਦੇ ਗੁਰੂਗ੍ਰਾਮ ਅਪਾਰਟਮੈਂਟ 'ਚ ਮਿਲੀ। ਫਿਲਹਾਲ ਲਾਸ਼ ਕੋਲੋਂ ਅਜਿਹਾ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ, ਜਦਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਰਿਵਾਰ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਹੈ
ਤੁਹਾਨੂੰ ਦੱਸ ਦੇਈਏ ਕਿ ਸਿਮਰਨ ਦਾ ਪੂਰਾ ਪਰਿਵਾਰ ਜੰਮੂ-ਕਸ਼ਮੀਰ ਵਿੱਚ ਰਹਿੰਦਾ ਹੈ। ਉਹ ਹਰਿਆਣਾ ਦੇ ਗੁਰੂਗ੍ਰਾਮ ਸੈਕਟਰ 47 ਵਿੱਚ ਕਿਰਾਏ ਦੇ ਫਲੈਟ ਵਿੱਚ ਰਹਿੰਦੀ ਸੀ। ਪੁਲਸ ਨੂੰ ਉਸਦੀ ਲਾਸ਼ ਅਪਾਰਟਮੈਂਟ ਵਿੱਚ ਮਿਲੀ। ਉਸ ਦਾ ਕਹਿਣਾ ਹੈ ਕਿ ਸਿਮਰਨ ਦੇ ਨਾਲ ਉੱਥੇ ਇੱਕ ਵਿਅਕਤੀ ਵੀ ਰਹਿੰਦਾ ਸੀ। ਉਕਤ ਵਿਅਕਤੀ ਨੇ ਸਿਮਰਨ ਦੀ ਮੌਤ ਦੀ ਸੂਚਨਾ ਪੁਲਸ ਨੂੰ ਦਿੱਤੀ ਸੀ। ਸਿਮਰਨ ਨੇ ਫ੍ਰੀਲਾਂਸ ਰੇਡੀਓ ਜੌਕੀ ਵਜੋਂ ਵੀ ਕੰਮ ਕੀਤਾ। ਇਸ ਤੋਂ ਇਲਾਵਾ, ਉਹ ਇੱਕ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਏਂਸਰ ਸੀ। ਇੰਸਟਾਗ੍ਰਾਮ 'ਤੇ ਉਨ੍ਹਾਂ ਦੇ ਕਰੀਬ 7 ਲੱਖ ਫਾਲੋਅਰਜ਼ ਸਨ। ਉਹ ਆਪਣੀਆਂ ਮਜ਼ਾਕੀਆ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਸੀ ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਸੀ। ਅਜਿਹੇ 'ਚ ਉਨ੍ਹਾਂ ਦੀ ਮੌਤ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।