ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ 'ਚ ਇੱਕ ਮਾਲ ਨੂੰ ਬੰਬ ਨਾਲ ਉਡਾਉਣ ਦੀ ਸੂਚਨਾ ਮਿਲੀ ਹੈ| ਇਸ ਤੋਂ ਬਾਅਦ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਏਲਾਂਤੇ ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਤੁਰੰਤ ਬਾਅਦ ਲੋਕਾਂ ਵਿੱਚ ਭਗਦੜ ਮਚ ਗਈ ਅਤੇ ਮਾਲ ਨੂੰ ਵੀ ਮੌਕੇ 'ਤੇ ਖਾਲੀ ਕਰਵਾ ਲਿਆ ਗਿਆ।
ਅਧਿਕਾਰੀ ਮੌਕੇ 'ਤੇ ਪਹੁੰਚੇ
ਸੂਚਨਾ ਮਿਲਦੇ ਹੀ ਬੰਬ ਖੋਜ ਟੀਮ ਅਤੇ ਸੀਨੀਅਰ ਅਧਿਕਾਰੀ ਮਾਲ ਪਹੁੰਚ ਗਏ। ਇਸ ਤੋਂ ਬਾਅਦ ਮਾਲ ਨੂੰ ਖਾਲੀ ਕਰਵਾਇਆ ਗਿਆ ਅਤੇ ਤਲਾਸ਼ੀ ਮੁਹਿੰਮ ਵੀ ਚਲਾਈ ਗਈ। ਇਸ ਦੌਰਾਨ ਪੁਲਿਸ ਨੇ ਮੌਕੇ ਤੋਂ ਬੰਬ ਵਰਗੀ ਸ਼ੱਕੀ ਵਸਤੂ ਵੀ ਬਰਾਮਦ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ਤੋਂ ਇਸ ਵਸਤੂ ਨੂੰ ਬਾਹਰ ਕੱਢਿਆ ਅਤੇ ਕਿਹਾ ਕਿ ਇਹ ਇੱਕ ਮੌਕ ਡ੍ਰਿਲ ਸੀ। ਦੱਸ ਦੇਈਏ ਕਿ ਇਹ ਪੁਲਿਸ ਵੱਲੋਂ ਮਾਲ ਵਿੱਚ ਕੀਤੀ ਗਈ ਇਹ ਇੱਕ ਮੌਕ ਡ੍ਰਿਲ ਸੀ ਕਿਉਂਕਿ ਕੁਝ ਸਮੇਂ ਤੋਂ ਕਈ ਥਾਵਾਂ 'ਤੇ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਇਸ ਤੋਂ ਪਹਿਲਾਂ ਸਵੇਰੇ ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ| ਜਿਸ ਤੋਂ ਬਾਅਦ ਕੋਰਟ ਨੂੰ ਮੌਕੇ 'ਤੇ ਖਾਲੀ ਕਰਵਾਇਆ ਗਿਆ | ਚੰਡੀਗੜ੍ਹ ਤੋਂ ਵੱਡੀ ਗਿਣਤੀ 'ਚ ਪੁਲਿਸ ਬਲ ਨੂੰ ਬੁਲਾਇਆ ਗਿਆ| ਹਾਈ ਕੋਰਟ ਦੀ ਸੁਰੱਖਿਆ ਵਧਾਈ ਗਈ| ਦੱਸ ਦੇਈਏ ਕਿ ਬੀਤੇ ਦਿਨ ਲੁਧਿਆਣਾ 'ਚ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ |