ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿਚ ਇਕ 3 ਸਾਲ ਦੇ ਮਾਸੂਮ ਬੱਚੇ ਦੀ ਜਾਨ ਚਲੀ ਗਈ।ਜਾਣਕਾਰੀ ਅਨੁਸਾਰ ਇੱਕ ਨਿੱਜੀ ਸਕੂਲ ਦੀ ਵੈਨ ਤੋਂ ਡਿੱਗ ਕੇ 3 ਸਾਲ ਦੇ ਬੱਚੇ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਸਕੂਲ ਵੈਨ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਇਲਾਜ ਦੌਰਾਨ ਹੋਈ ਮੌਤ
ਜਾਣਕਾਰੀ ਮੁਤਾਬਕ ਰਸਤੇ 'ਚ ਜਦੋਂ ਵੈਨ ਦਾ ਦਰਵਾਜ਼ਾ ਖੁੱਲ੍ਹਿਆ ਤਾਂ ਬੱਚਾ ਅਚਾਨਕ ਸੜਕ ਉਤੇ ਡਿੱਗ ਗਿਆ ਅਤੇ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਸਬੰਧੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।