ਪਾਕਿਸਤਾਨ 'ਚ ਅੱਤਵਾਦੀਆਂ ਨੇ ਬਲੋਚਿਸਤਾਨ ਦੇ ਮੁਸਾਖੇਲ ਜ਼ਿਲੇ 'ਚ ਪੰਜਾਬ ਦੇ ਘੱਟੋ-ਘੱਟ 20 ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਅੱਤਵਾਦੀਆਂ ਨੇ ਯਾਤਰੀਆਂ ਨੂੰ ਬੱਸਾਂ ਅਤੇ ਹੋਰ ਵਾਹਨਾਂ ਤੋਂ ਉਤਾਰ ਦਿੱਤਾ ਅਤੇ ਫਿਰ ਉਨ੍ਹਾਂ ਦੀ ਪਛਾਣ ਕਰਨ ਤੋਂ ਬਾਅਦ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਅੱਤਵਾਦੀਆਂ ਨੇ ਉੱਥੋਂ ਭੱਜਣ ਤੋਂ ਪਹਿਲਾਂ ਕਈ ਵਾਹਨਾਂ ਨੂੰ ਵੀ ਅੱਗ ਲਗਾ ਦਿੱਤੀ।
ਪੰਜਾਬ ਦੇ 20 ਲੋਕਾਂ ਨੂੰ ਮਾਰੀ ਗੋਲੀ
ਮੀਡੀਆ ਰਿਪੋਰਟਾਂ ਮੁਤਾਬਕ ਅੱਤਵਾਦੀਆਂ ਨੇ ਪਹਿਲਾਂ ਰਾਰਾਸ਼ਮ ਇਲਾਕੇ 'ਚ ਹਾਈਵੇਅ ਨੂੰ ਬੰਦ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਤੋਂ ਆਉਣ-ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਪੁੱਛਗਿੱਛ ਸ਼ੁਰੂ ਕਰਨ ਲੱਗੇ । ਬੰਦੂਕਧਾਰੀ ਹਮਲਾਵਰਾਂ ਨੇ ਪਹਿਲਾਂ ਯਾਤਰੀਆਂ ਦੇ ਪਛਾਣ ਪੱਤਰ ਚੈੱਕ ਕੀਤੇ ਅਤੇ ਫਿਰ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਅਜੇ ਤੱਕ ਕਿਸੇ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਹਾਲਾਂਕਿ ਮਰਨ ਵਾਲਿਆਂ ਵਿੱਚ ਤਿੰਨ ਬਲੋਚਿਸਤਾਨ ਦੇ ਲੋਕ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਸਾਰੇ 20 ਨਾਗਰਿਕ ਪੰਜਾਬ ਦੇ ਰਹਿਣ ਵਾਲੇ ਹਨ।
ਪਾਕਿਸਤਾਨੀ PM ਸ਼ਰੀਫ ਨੇ ਹਮਲੇ ਦੀ ਕੀਤੀ ਨਿੰਦਾ
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਨੂੰ ਤੁਰੰਤ ਰਾਹਤ ਦੇਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਅੱਤਵਾਦੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।