ਮਾਨਸਾ ਵਿਚ ਅੱਜ ਸਵੇਰੇ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪਿੰਡ ਕੋਟਲੀ ਕਲਾਂ ਵਿੱਚ ਅੱਜ ਸਵੇਰੇ ਬੱਸ ਸਟੈਂਡ ’ਤੇ ਇੱਕ ਨੌਜਵਾਨ ਖੜ੍ਹਾ ਸੀ, ਜਿਸ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਪਛਾਣ
ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਂ ਕੁਲਵਿੰਦਰ ਸਿੰਘ ਉਰਫ ਕਿੰਦਾ ਸੀ, ਜਿਸ ਦੀ ਉਮਰ 26 ਸਾਲ ਦੱਸੀ ਜਾ ਰਹੀ ਹੈ। ਫਿਲਹਾਲ ਪੁਰਾਣੀ ਰੰਜਿਸ਼ ਕਾਰਨ ਕਤਲ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ।
ਮਾਪਿਆ ਦਾ ਸੀ ਇਕਲੌਤਾ ਪੁੱਤ
ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੁਲਵਿੰਦਰ ਆਪਣੇ ਪਿੰਡ ਦੇ ਬੱਸ ਸਟੈਂਡ 'ਤੇ ਖੜ੍ਹਾ ਸੀ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸੇ ਪਿੰਡ ਦੇ ਹੀ ਇਕ ਨੌਜਵਾਨ ਨੇ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।