ਅੰਮ੍ਰਿਤਸਰ ਦੇ ਇੱਕ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਵਰਿੰਦਰ ਸਿੰਘ ਵਜੋਂ ਹੋਈ ਹੈ। ਅਵਰਿੰਦਰ 31 ਸਾਲਾਂ ਦਾ ਸੀ ਅਤੇ ਅੱਠ ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਮੈਲਬੌਰਨ ਤੋਂ ਸਿਡਨੀ ਜਾ ਰਿਹਾ ਸੀ ਪਰ ਰਸਤੇ 'ਚ ਸੜਕ ਹਾਦਸੇ 'ਚ ਉਸ ਦੀ ਮੌਤ ਹੋ ਗਈ।
ਮਾਪਿਆਂ ਦਾ ਇਕਲੌਤਾ ਪੁੱਤ ਸੀ
ਅਵਰਿੰਦਰ ਸਿੰਘ ਅੰਮ੍ਰਿਤਸਰ ਦੇ ਪਿੰਡ ਗਾਗੋਵਾਲ ਦਾ ਵਸਨੀਕ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਮ੍ਰਿਤਕ ਦੋ ਧੀਆਂ ਦਾ ਪਿਤਾ ਸੀ। ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਸਦਮੇ ਵਿੱਚ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।