29 ਜੁਲਾਈ ਤੋਂ ਮਾਤਾ ਚਿੰਤਪੁਰਨੀ ਦਾ ਮੇਲਾ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦੀ ਖਸਤਾ ਹਾਲਤ ਹਰ ਕਿਸੇ ਲਈ ਪ੍ਰੇਸ਼ਾਨੀ ਬਣੀ ਹੋਈ ਹੈ। ਪਿਛਲੇ ਲੰਮੇ ਸਮੇਂ ਤੋਂ ਖਸਤਾ ਹਾਲਤ ਆਦਮਵਾਲ ਰੋਡ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਦੀ ਉਮੀਦ ਉਸ ਸਮੇਂ ਪੈਦਾ ਹੋਈ ਜਦੋਂ ਪੰਜਾਬ ਦੇ ਪੀ.ਡਬਲਿਊ.ਡੀ. ਮੰਤਰੀ ਹਰਭਜਨ ਸਿੰਘ ਆਪਣੇ ਨਿੱਜੀ ਦੌਰੇ ਦੌਰਾਨ ਹੁਸ਼ਿਆਰਪੁਰ ਪੁੱਜੇ ਤਾਂ ਹੁਸ਼ਿਆਰਪੁਰ ਤੋਂ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਪੀ.ਡਬਲਿਊ.ਡੀ. ਮੰਤਰੀ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਤੇ ਅੱਜ ਮੰਤਰੀ ਹਰਭਜਨ ਸਿੰਗ ਈ.ਟੀ.ਓ.ਨੇ ਐਲਾਨ ਕਿ ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦੀ ਮੁਰੰਮਤ ਦਾ ਕੰਮ ਜਲਦੀ ਸ਼ੁਰੂ ਹੋਵੇਗਾ।
2014 ਤੋਂ ਬਾਅਦ ਇਸ ਸਮਸਿਆਂ ਵੱਲ ਧੀਆਂ ਨਹੀਂ ਗਿਆ
ਇਸ ਮੌਕੇ ਜ਼ਿੰਪਾ ਨੇ ਕਿਹਾ ਕਿ 2014 ਤੋਂ ਬਾਅਦ ਕਿਸੇ ਨੇ ਵੀ ਇਸ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ। ਇਸ ਸਮੱਸਿਆ ਦਾ ਪਤਾ ਲੱਗਦਿਆਂ ਹੀ ਪੀ.ਡਬਲਯੂ.ਡੀ. ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਆਪਣੇ ਵਿਭਾਗ ਦੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾ ਕੇ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਵੇਂ ਇਹ ਕੇਂਦਰ ਸਰਕਾਰ ਦਾ ਮਾਮਲਾ ਹੈ ਪਰ ਲੋਕ ਹਿੱਤ ਵਿੱਚ ਪੰਜਾਬ ਸਰਕਾਰ ਇਸ ਮਾਮਲੇ ਨੂੰ ਹੱਲ ਕਰਨ ਲਈ ਕੰਮ ਕਰੇਗੀ ਅਤੇ ਜਲਦੀ ਹੀ ਇਸ ਸੜਕ ਦੀ ਮੁਰੰਮਤ ਦਾ ਕੰਮ ਕਰਵਾਇਆ ਜਾਵੇਗਾ।