ਖਬਰਿਸਤਾਨ ਨੈੱਟਵਰਕ- ਆਸਟ੍ਰੇਲੀਆ ਵਿਚ ਇਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਕ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਨਿਊ ਸਾਊਥ ਵੇਲਜ਼ ਸ਼ਹਿਰ ਦੀ ਹੈ, ਜਿਥੇ ਇੱਕ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਮ੍ਰਿਤਕ ਨੌਜਵਾਨ ਦੀ ਪਛਾਣ
ਮ੍ਰਿਤਕ ਦੀ ਪਛਾਣ 18 ਸਾਲਾ ਏਕਮ ਸਿੰਘ ਸਾਹਨੀ ਪੁੱਤਰ ਅਮਰਿੰਦਰ ਸਿੰਘ ਸਾਹਨੀ ਵਜੋਂ ਹੋਈ ਹੈ। ਮ੍ਰਿਤਕ ਪਟਿਆਲਾ ਦਾ ਰਹਿਣ ਵਾਲਾ ਸੀ।
ਕਾਰ ਪਾਰਕਿੰਗ ਨੂੰ ਲੈ ਕੇ ਹੋਈ ਝੜਪ
ਜਾਣਕਾਰੀ ਅਨੁਸਾਰ ਏਕਮ ਸਿੰਘ ਦੀ ਕਾਰ ਪਾਰਕਿੰਗ ਨੂੰ ਲੈ ਕੇ ਕੁਝ ਨੌਜਵਾਨਾਂ ਨਾਲ ਝੜਪ ਹੋ ਗਈ, ਜਿਸ ਦੌਰਾਨ ਗੋਲੀਆਂ ਚੱਲ ਪਈਆਂ, ਜਿਸ ਵਿੱਚ ਏਕਮ ਦੀ ਮੌਤ ਹੋ ਗਈ। ਅਮਰਿੰਦਰ ਸਿੰਘ ਸਾਹਨੀ ਕੁਝ ਸਾਲ ਪਹਿਲਾਂ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ਵਿੱਚ ਸੈਟਲ ਹੋ ਗਏ ਸਨ, ਜਿੱਥੇ ਏਕਮ ਸਿੰਘ ਆਪਣੀ ਪੜ੍ਹਾਈ ਕਰ ਰਿਹਾ ਸੀ।
ਪਿੰਡ ਵਿੱਚ ਸੋਗ ਦੀ ਲਹਿਰ
ਲੜਾਈ ਦੌਰਾਨ ਨੌਜਵਾਨਾਂ ਨੇ ਏਕਮ ਸਿੰਘ ਨੂੰ ਗੋਲੀ ਮਾਰਨ ਤੋਂ ਬਾਅਦ ਉਸ ਦੀ ਕਾਰ ਨੂੰ ਵੀ ਅੱਗ ਲਗਾ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਆਸਟ੍ਰੇਲੀਆਈ ਪੁਲਸ ਮੌਕੇ 'ਤੇ ਪਹੁੰਚ ਗਈ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਮੌਤ ਦੀ ਖ਼ਬਰ ਮਿਲਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।