ਕਪੂਰਥਲਾ ਵਿਚ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਲੱਖਣ ਕੇ ਪੱਡਾ ਅਨਾਜ ਮੰਡੀ ਨੇੜੇ ਇੱਕ ਇਹ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ 19 ਸਾਲਾ ਨੌਜਵਾਨ ਦੀ ਮੌਤ ਹੋ ਗਈ।
ਦਰੱਖਤ 'ਚ ਵੱਜਾ ਬੁਲੇਟ
ਨੌਜਵਾਨ ਦੀ ਪਛਾਣ ਸੁਖਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਗਡਾਣੀ ਵਜੋਂ ਹੋਈ ਹੈ। ਨੌਜਵਾਨ ਆਪਣੇ ਬੁਲੇਟ ਮੋਟਰਸਾਈਕਲ 'ਤੇ ਨਡਾਲਾ ਵੱਲ ਜਾ ਰਿਹਾ ਸੀ ਕਿ ਜਿਵੇਂ ਹੀ ਅਨਾਜ ਮੰਡੀ ਦੇ ਨੇੜੇ ਪਹੁੰਚਿਆ ਤਾਂ ਅਚਾਨਕ ਆਪਣਾ ਸੰਤੁਲਨ ਗੁਆ ਬੈਠਾ ਅਤੇ ਸਿੱਧਾ ਇੱਕ ਦਰੱਖਤ ਨਾਲ ਟਕਰਾ ਗਿਆ। ਗੰਭੀਰ ਰੂਪ ਵਿੱਚ ਜ਼ਖਮੀ ਸੁਖਜੀਤ ਨੂੰ ਤੁਰੰਤ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਨਡਾਲਾ ਪੁਲਸ ਸਟੇਸ਼ਨ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਪੁਲਸ ਮੋਟਰ ਵਾਹਨ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲੇ ਦੀ ਜਾਂਚ ਕਰ ਰਹੀ ਹੈ।