ਪੰਜਾਬ ਦੇ ਲੁਧਿਆਣਾ ਜ਼ਿਲ੍ਹੇ 'ਚ ਦੇਰ ਰਾਤ ਲੋਹਾਰਾ ਪੁਲ ਨਹਿਰ ਨੂੰ ਪਾਰ ਕਰਦੇ ਸਮੇਂ ਦੋ ਮੋਟਰਸਾਈਕਲਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਤਿੰਨ ਖੂਨ ਨਾਲ ਲੱਥਪੱਥ ਨੌਜਵਾਨਾਂ ਨੂੰ ਜ਼ਖਮੀ ਹਾਲਤ 'ਚ ਦੀਪ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਇੱਕ ਨੌਜਵਾਨ ਨੂੰ ਪਹਿਲਾਂ ਹੀ ਮ੍ਰਿਤਕ ਐਲਾਨ ਦਿੱਤਾ ਤੇ ਦੂਜੇ ਦੀ ਇਲਾਜ ਦੌਰਾਨ ਮੌਤ ਹੋ ਗਈ। ਫਿਲਹਾਲ ਇਕ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਮਰਨ ਵਾਲੇ ਨੌਜਵਾਨ ਦੀ ਪਛਾਣ
ਹਾਦਸੇ 'ਚ ਮਰਨ ਵਾਲੇ ਨੌਜਵਾਨਾਂ ਦੀ ਪਛਾਣ ਅਰੁਣ ਤੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ ਤੇ ਜ਼ਖ਼ਮੀ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਦੋਵੇਂ ਭਰਾ ਮੋਟਰਸਾਈਕਲ 'ਤੇ ਬਾਡੇਵਾਲ ਵੱਲ ਜਾ ਰਹੇ ਸਨ। ਪਰ ਅਚਾਨਕ ਇਹ ਹਾਦਸਾ ਵਾਪਰ ਗਿਆ।
ਸਮੇਂ ਸਿਰ ਨਹੀਂ ਪਹੁੰਚੀ ਐਂਬੂਲੈਂਸ
ਲੋਕਾਂ ਨੇ ਦੱਸਿਆ ਕਿ ਇਕ ਜ਼ਖਮੀ ਨੌਜਵਾਨ ਨੇ ਕਈ ਵਾਰ ਐਂਬੂਲੈਂਸ ਨੂੰ ਫੋਨ ਕੀਤਾ ਪਰ ਕੋਈ ਐਂਬੂਲੈਂਸ ਨਹੀਂ ਆਈ। ਜਿਸ ਤੋਂ ਬਾਅਦ ਰਾਹਗੀਰਾਂ ਨੇ ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਜ਼ਖਮੀਆਂ ਦੇ ਬਾਈਕ ਨੰਬਰਾਂ ਦਾ ਪਤਾ ਲਗਾ ਕੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ।