ਪੰਜਾਬ ਸਰਕਾਰ ਵੱਲੋਂ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਬਟਾਲਾ ਕੈਂਪਸ ਕਾਹਨੂੰਵਾਨ ਰੋਡ ਵਿਖੇ ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ। ਇਸ ਦੀ ਜਾਣਕਾਰੀ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਵੱਲੋਂ ਆਪਣੇ ਐਕਸ ਅਕਾਊਂਟ 'ਤੇ ਟਵੀਟ ਕਰਕੇ ਸਾਂਝਾ ਕੀਤੀ ਗਈ ਹੈ।
ਵਿਧਾਇਕ ਵਲੋਂ ਕੀਤਾ ਗਿਆ ਟਵੀਟ
ਜਾਣਕਾਰੀ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਲਿਖਿਆ ਕਿ - ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਨੂੰ ਬੰਦ ਪਏ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਬਟਾਲਾ ਕੈਂਪਸ ਕਾਹਨੂੰਵਾਨ ਰੋਡ ਬਟਾਲਾ ਵਿਖੇ ਨਵੇਂ ਕੋਰਸ ਚਾਲੂ ਕਰਨ ਸਬੰਧੀ 2 ਪੱਤਰ ਲਿਖੇ ਸਨ, ਮੁੱਖ ਮੰਤਰੀ ਸਾਹਿਬ ਵੱਲੋਂ ਮੇਰੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ, ਨਵੇਂ ਸ਼ੈਸਨ ਵਿੱਚ 2 ਕੋਰਸ ਚਾਲੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ , ਜਿਸ ਲਈ ਮੈਂ ਮਾਣਯੋਗ ਮੁੱਖ ਮੰਤਰੀ ਸਾਹਿਬ ਦਾ ਧੰਨਵਾਦ ਕਰਦਾ ਹਾਂ ਅਤੇ ਉਮੀਦ ਕਰਦਾਂ ਹਾਂ ਕਿ ਭਵਿੱਖ ਵਿੱਚ ਹੋਰ ਨਵੇਂ ਕੋਰਸ ਦੇ ਕੇ ਬੱਚਿਆਂ ਦੇ ਉਜਵਲ ਭਵਿੱਖ ਸਾਥ ਦਿੰਦੇ ਰਹਿਣਗੇ…