ਖ਼ਬਰਿਸਤਾਨ ਨੈੱਟਵਰਕ: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਬਣਿਆ ਹੋਇਆ ਹੈ। ਇਸ ਸਮੇਂ ਦੌਰਾਨ, ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 2 ਪਾਕਿਸਤਾਨੀ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸ਼ੇਰ ਮਸੀਹ ਅਤੇ ਸੂਰਜ ਮਸੀਹ ਵਜੋਂ ਹੋਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ।
ਪਾਕਿਸਤਾਨ ਨੂੰ ਭੇਜੀ ਜਾ ਰਹੀ ਸੀ ਜਾਣਕਾਰੀ
ਸ਼ੁਰੂਆਤੀ ਜਾਣਕਾਰੀ ਅਨੁਸਾਰ ਦੋਵੇਂ ਫੌਜ ਅਤੇ ਹਵਾਈ ਸੈਨਾ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨ ਨੂੰ ਭੇਜ ਰਹੇ ਸਨ। ਦੋਵੇਂ ਜਾਸੂਸ ਜੇਲ੍ਹ ਵਿੱਚ ਬੰਦ ਹਰਪ੍ਰੀਤ ਸਿੰਘ ਉਰਫ਼ ਹੈਪੀ ਰਾਹੀਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੇ ਹੋਏ ਸਨ। ਉਨ੍ਹਾਂ ਵਿਰੁੱਧ ਔਫੀਸ਼ੀਅਲ਼ ਸੀਕ੍ਰੇਟ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੰਜਾਬ ਪੁਲਿਸ ਫੌਜ ਦੇ ਨਾਲ ਖੜ੍ਹੀ
ਡੀਜੀਪੀ ਗੌਰਵ ਯਾਦਵ ਨੇ ਟਵਿੱਟਰ 'ਤੇ ਇੱਕ ਪੋਸਟ ਸਾਂਝੀ ਕੀਤੀ ਅਤੇ ਲਿਖਿਆ ਕਿ ਪੰਜਾਬ ਪੁਲਿਸ ਭਾਰਤੀ ਫੌਜ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਰਾਸ਼ਟਰੀ ਸੁਰੱਖਿਆ ਸੰਬੰਧੀ ਕਿਸੇ ਵੀ ਸਾਜ਼ਿਸ਼ ਨੂੰ ਸਖ਼ਤੀ ਨਾਲ ਕੁਚਲ ਦਿੱਤਾ ਜਾਵੇਗਾ। ਹਥਿਆਰਬੰਦ ਬਲਾਂ ਦੀ ਸੁਰੱਖਿਆ ਨਾਲ ਛੇੜਛਾੜ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।