ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ ਪੀ.ਟੀ ਯੂ) ਦੇ ਦੋ ਅਧਿਕਾਰੀ 31 ਦਸੰਬਰ 2024 ਨੂੰ ਸੇਵਾਮੁਕਤ ਹੋ ਗਏ | ਇਨ੍ਹਾਂ ਅਧਿਕਾਰੀਆਂ ਵਿੱਚ ਯੂਨੀਵਰਸਿਟੀ ਦੇ ਕਾਰਜਕਾਰੀ ਇੰਜੀਨੀਅਰ ਹਰਵਿੰਦਰ ਪਾਲ ਸਿੰਘ ਅਤੇ ਡਿਪਟੀ ਰਜਿਸਟਰਾਰ (ਸੀਨੀਅਰ ਸਕੇਲ) ਰਜਿੰਦਰ ਡੋਗਰਾ ਸ਼ਾਮਲ ਹਨ। ਦੋਵਾਂ ਅਧਿਕਾਰੀਆਂ ਦੀ ਸੇਵਾਮੁਕਤੀ ਮੌਕੇ ਯੂਨੀਵਰਸਿਟੀ ਵਿੱਚ ਸੇਵਾ ਮੁਕਤੀ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਸੁਸ਼ੀਲ ਮਿੱਤਲ ਸਨ, ਜਦਕਿ ਰਜਿਸਟਰਾਰ ਡਾ.ਐਸ.ਕੇ. ਮਿਸ਼ਰਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ |
ਵਾਈਸ ਚਾਂਸਲਰ ਪ੍ਰੋ.(ਡਾ.) ਮਿੱਤਲ ਨੇ ਦੋਵਾਂ ਅਧਿਕਾਰੀਆਂ ਨੂੰ ਸੇਵਾ ਮੁਕਤੀ ਤੋਂ ਬਾਅਦ ਅਗਲੇ ਪੜਾਅ ਲਈ ਸ਼ੁਭਕਾਮਨਾਵਾਂ ਦਿੱਤੀਆਂ! ਰਜਿਸਟਰਾਰ ਡਾ. ਮਿਸ਼ਰਾ ਨੇ ਦੋਵਾਂ ਅਧਿਕਾਰੀਆਂ ਵੱਲੋਂ ਆਪੋ-ਆਪਣੇ ਵਿਭਾਗਾਂ ਵਿੱਚ ਕੀਤੇ ਚੰਗੇ ਕੰਮਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਵਿਚਾਰ ਸਾਂਝੇ ਕਰਨ ਲਈ ਰੱਖੇ ਗਏ ਓਪਨ ਹਾਊਸ ਦੌਰਾਨ ਯੂਨੀਵਰਸਿਟੀ ਦੇ ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ (ਪ੍ਰੀਖਿਆ ਕੰਟਰੋਲਰ) ਡਾ. ਪਰਮਜੀਤ ਸਿੰਘ ਅਤੇ ਵਿੱਤ ਅਧਿਕਾਰੀ ਡਾ. ਸੁਖਬੀਰ ਸਿੰਘ ਵਾਲੀਆ ਨੇ ਦੋਵਾਂ ਅਧਿਕਾਰੀਆਂ ਨਾਲ ਕੀਤੇ ਕੰਮਾਂ ਸੰਬੰਧੀ ਤਜ਼ਰਬੇ ਸਾਂਝੇ ਕੀਤੇ |
ਸਵਾਗਤੀ ਭਾਸ਼ਣ ਡਿਪਟੀ ਰਜਿਸਟਰਾਰ ਐਚ.ਆਰ ਡਾ.ਨਿਤਿਆ ਸ਼ਰਮਾ ਨੇ ਦਿੱਤਾ। ਸਮਾਗਮ ਦਾ ਆਯੋਜਨ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਭਾਗ ਵੱਲੋਂ ਕੀਤਾ ਗਿਆ। ਮੰਚ ਸੰਚਾਲਨ ਡਿਪਟੀ ਰਜਿਸਟਰਾਰ ਲੋਕ ਸੰਪਰਕ ਰਜਨੀਸ਼ ਸ਼ਰਮਾ ਨੇ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਡੀਨ ਡਾ. ਆਰ.ਪੀ.ਐਸ.ਬੇਦੀ, ਡਾ. ਬਲਕਾਰ ਸਿੰਘ, ਡਾ. ਹਿਤੇਸ਼ ਸ਼ਰਮਾ, ਡਾ. ਸਤਬੀਰ ਸਿੰਘ ਅਤੇ ਹੋਰ ਅਧਿਕਾਰੀ, ਫੈਕਲਟੀ ਮੈਂਬਰ, ਸਟਾਫ਼ ਮੈਂਬਰ ਹਾਜ਼ਰ ਸਨ |