ਦੇਸ਼ ਵਿੱਚ ਰੇਲ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਇਹ ਸਿਲਸਿਲਾ ਅਜੇ ਵੀ ਜਾਰੀ ਹੈ। ਗੋਆ ਦੇ ਪਹਾੜੀ ਇਲਾਕੇ ਵਿੱਚ ਇੱਕ ਮਾਲ ਗੱਡੀ ਪਟੜੀ ਤੋਂ ਉਤਰ ਗਈ। ਜਿਸ ਕਾਰਨ ਦੱਖਣ-ਪੱਛਮੀ ਰੇਲਵੇ ਮਾਰਗ 'ਤੇ ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ।
17 ਡੱਬੇ ਪਟੜੀ ਤੋਂ ਉਤਰੇ
ਰੇਲਵੇ ਅਧਿਕਾਰੀ ਨੇ ਦੱਸਿਆ ਕਿ 17 ਡੱਬਿਆਂ ਵਾਲੀ ਇਹ ਰੇਲਗੱਡੀ ਸਵੇਰੇ ਕਰੀਬ ਸਾਢੇ ਨੌਂ ਵਜੇ ਦੁੱਧਸਾਗਰ ਸਟੇਸ਼ਨ ਦੇ ਵਿਚਕਾਰ ਪਟੜੀ ਤੋਂ ਉਤਰ ਗਈ। ਇਹ ਟਰੇਨ ਪੂਰੀ ਤਰ੍ਹਾਂ ਨਾਲ ਭਰੀ ਹੋਈ ਸੀ। ਪਟੜੀ ਤੋਂ ਉਤਰਨ ਤੋਂ ਬਾਅਦ 3 ਟਰੇਨਾਂ ਦੇ ਰੂਟ ਬਦਲਣੇ ਪਏ ਅਤੇ ਬਾਕੀ 2 ਨੂੰ ਰੱਦ ਕਰ ਦਿੱਤਾ ਗਿਆ।
ਬਿਹਾਰ ਵਿੱਚ ਵੀ ਮਾਲ ਗੱਡੀ ਪਟੜੀ ਤੋਂ ਉਤਰ ਗਈ
ਬਿਹਾਰ ਵਿੱਚ ਵੀ ਮਾਲ ਗੱਡੀ ਪਟੜੀ ਤੋਂ ਉਤਰ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਟਿਹਾਰ ਤੋਂ ਬੰਗਾਲ ਜਾ ਰਹੀ ਕੈਰੋਸੀਂਨ ਟੈਂਕਰ ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰ ਗਏ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਹ ਹਾਦਸਾ ਸਵੇਰੇ 10.45 ਵਜੇ ਵਾਪਰਿਆ।
ਟਰੇਨਾਂ ਦਾ ਕੀਤਾ ਰੂਟ ਡਾਇਵਰਟ
ਇਸ ਰੂਟ ਤੋਂ ਆਉਣ-ਜਾਣ ਵਾਲੀਆਂ ਟਰੇਨਾਂ ਨੂੰ ਹੋਰ ਰੂਟ 'ਤੇ ਡਾਇਵਰਟ ਕੀਤਾ ਜਾ ਰਿਹਾ ਹੈ ਜਾਂ ਟਰੇਨਾਂ ਨੂੰ ਹੋਰ ਸਟੇਸ਼ਨਾਂ 'ਤੇ ਰੋਕ ਦਿੱਤਾ ਗਿਆ ਹੈ। ਇਸ ਨਾਲ ਯਾਤਰੀਆਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੂਚਨਾ ਮਿਲਦੇ ਹੀ ਬਚਾਅ ਦਲ ਮੌਕੇ 'ਤੇ ਰਵਾਨਾ ਹੋ ਗਿਆ।