ਕੈਨੇਡਾ ਵਿੱਚ ਇੱਕ 20 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਮਜ਼ਾਰਾ ਨੌ ਆਬਾਦ, ਨਵਾਂਸ਼ਹਿਰ ਦਾ ਰਹਿਣ ਵਾਲਾ ਸੀ। ਹਰਸ਼ਪ੍ਰੀਤ ਸਿਰਫ਼ 2 ਸਾਲ ਪਹਿਲਾਂ ਹੀ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ।
ਟੋਰਾਂਟੋ ਤੋਂ ਸਟ੍ਰੀਥ ਜਾਂਦੇ ਸਮੇਂ ਵਾਪਰਿਆ ਹਾਦਸਾ
ਦੱਸਿਆ ਜਾ ਰਿਹਾ ਹੈ ਕਿ ਹਰਸ਼ਪ੍ਰੀਤ ਟੋਰਾਂਟੋ ਤੋਂ ਸਟ੍ਰੈਥਰੋਏ ਸਿਟੀ ਜਾ ਰਿਹਾ ਸੀ। ਇਸ ਦੌਰਾਨ, ਰਸਤੇ ਵਿੱਚ ਉਸਦਾ ਐਕਸੀਡੈਂਟ ਹੋ ਗਿਆ। ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਨੇ ਹਰਸ਼ ਦੇ ਪਰਿਵਾਰ ਨੂੰ ਘਟਨਾ ਬਾਰੇ ਸੂਚਿਤ ਕੀਤਾ।
ਪਿੰਡ 'ਚ ਸੋਗ ਦਾ ਮਾਹੌਲ
ਹਰਸ਼ਪ੍ਰੀਤ ਦੀ ਮੌਤ ਦੀ ਖ਼ਬਰ ਸੁਣਦੇ ਹੀ ਪੂਰੇ ਪਿੰਡ ਵਿੱਚ ਸੋਗ ਦਾ ਲਹਿਰ ਛਾ ਗਈ । ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਕੈਨੇਡਾ ਪੜ੍ਹਨ ਲਈ ਇੰਨੇ ਉਤਸ਼ਾਹ ਨਾਲ ਭੇਜਿਆ ਸੀ | ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਹ ਉਸਦੀ ਮੌਤ ਦੀ ਖ਼ਬਰ ਸੁਣਨਗੇ। ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਉਸਦੀ ਲਾਸ਼ ਨੂੰ ਦੇਸ਼ ਵਾਪਸ ਲਿਆਉਣ ਦੀ ਮੰਗ ਕੀਤੀ ਹੈ।