ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਦੀ ਇੱਕ ਹੋਰ ਧਮਕੀ ਸਾਹਮਣੇ ਆਈ ਹੈ। ਉਸ ਨੇ 15 ਅਗਸਤ ਨੂੰ ਪੂਰੇ ਦੇਸ਼ ਵਿੱਚ ਲਾਈਟਾਂ ਬੰਦ ਕਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ। ਵੀਡੀਓ ਜਾਰੀ ਕਰਦੇ ਹੋਏ ਪੰਨੂੰ ਨੇ ਧਮਕੀ ਦਿੱਤੀ ਕਿ ਆਜ਼ਾਦੀ ਵਾਲੇ ਦਿਨ ਕੋਲੇ ਦੀ ਸਪਲਾਈ ਕਰਨ ਵਾਲੀਆਂ ਟਰੇਨਾਂ ਨੂੰ ਵੀ ਰੋਕ ਦਿੱਤਾ ਜਾਵੇਗਾ। ਇਸ ਧਮਕੀ ਤੋਂ ਬਾਅਦ ਭਾਰਤੀ ਪੁਲਿਸ ਹਰਕਤ ਵਿੱਚ ਆ ਗਈ ਹੈ। ਪੰਨੂ ਕਈ ਵਾਰ ਅਜਿਹੇ ਧਮਕੀ ਭਰੇ ਵੀਡੀਓ ਜਾਰੀ ਕਰ ਚੁੱਕੇ ਹਨ।
ਸਿੱਖ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਖਿਲਾਫ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੰਨੂ ਨੇ ਦੋ ਸਾਲ ਪਹਿਲਾਂ ਦੁਨੀਆ ਭਰ ਦੇ ਸਿੱਖਾਂ ਨੂੰ ਖਾਲਿਸਤਾਨ ਦੇ ਸਮਰਥਨ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਸੀ। ਪੰਨੂ ‘ਤੇ ਹਮੇਸ਼ਾ ਹੀ ਸਿੱਖ ਨੌਜਵਾਨਾਂ ਨੂੰ ਭੜਕਾਉਣ ਦੇ ਦੋਸ਼ ਲੱਗੇ ਹਨ। ਇਸ ਤੋਂ ਇਲਾਵਾ ਭਾਰਤ ਸਰਕਾਰ ਨੇ ਵੀ ਯੂ.ਏ.ਪੀ.ਏ. ਤਹਿਤ ਪੰਨੂ ਨੂੰ ਅੱਤਵਾਦੀ ਐਲਾਨਿਆ ਗਿਆ ਹੈ