ਜਲੰਧਰ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਸਵੇਰੇ ਨਸ਼ਾ ਛੁਡਾਊ ਮੁਹਿੰਮ ਚਲਾਈ ਗਈ। ਸਵੇਰੇ 5 ਵਜੇ ਕਾਜ਼ੀ ਮੰਡੀ ਤੋਂ ਰੋਸ ਮਾਰਚ ਕੱਢਿਆ ਗਿਆ, ਜਿਸ ‘ਚ ਪੁਲਿਸ ਮੁਲਾਜ਼ਮ ਲੋਕਾਂ ਨੂੰ ਨਸ਼ਿਆਂ ਪ੍ਰਤੀ ਸੁਚੇਤ ਕਰਦੇ ਹੋਏ ਨਜ਼ਰ ਆਏ | ਇਹ ਮੁਹਿੰਮ ਜਲੰਧਰ ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਵਿੱਚ 10 ਦੇ ਕਰੀਬ ਜੀ.ਓ ਰੈਂਕ ਦੇ ਅਧਿਕਾਰੀਆਂ ਅਤੇ ਪੁਲਿਸ ਟੀਮ ਸਮੇਤ 400 ਦੇ ਕਰੀਬ ਜਵਾਨਾਂ ਨੇ ਭਾਗ ਲਿਆ।
ਏ.ਡੀ.ਸੀ.ਪੀ. ਨੇ ਕੀ ਕਿਹਾ
(ਏ.ਡੀ.ਸੀ.ਪੀ.) ਸੁਹੇਲ ਮੀਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਚਲਾਉਣ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਜਲਦੀ ਤੋਂ ਜਲਦੀ ਇਸ ਨਸ਼ੇ ਤੋਂ ਆਪਣੇ ਆਪ ਨੂੰ ਵੱਖ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਕਰਨ ਵਾਲਿਆਂ ‘ਤੇ ਵੀ ਸ਼ਿਕੰਜਾ ਕੱਸਿਆ ਜਾਵੇਗਾ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਕਿ 26ਵੇਂ international Anti-drugs & Anti-drug trafficing day ‘ਤੇ ਇੱਕ ਸਾਈਕਲ ਰੈਲੀ ਕੱਢੀ ਜਾਵੇਗੀ। ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦੀ ਹੋਈ ਪੁਲੀਸ ਲਾਈਨ ਪੁੱਜੇਗੀ।
(ਡੀ.ਸੀ.ਪੀ.) ਜਗਮੋਹਨ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ
ਦੱਸ ਦੇਈਏ ਕਿ ਜਲੰਧਰ ਦੇ ਡੀਸੀਪੀ ਜਗਮੋਹਨ ਸਿੰਘ ਨੇ ਵੀ ਲੋਕਾਂ ਨੂੰ ਸਾਈਕਲ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਰੈਲੀ ਵਿੱਚ ਸ਼ਹਿਰ ਦਾ ਕੋਈ ਵੀ ਵਿਅਕਤੀ ਹਿੱਸਾ ਲੈ ਸਕਦਾ ਹੈ।