ਕੈਨੇਡਾ ਦੇ ਵੈਨਕੂਵਰ ਵਿੱਚ 24 ਸਾਲਾ ਭਾਰਤੀ ਵਿਦਿਆਰਥੀ ਚਿਰਾਗ ਅੰਤਿਲ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਗੋਲੀਆਂ ਚੱਲਣ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਕਾਰ 'ਚੋਂ ਨੌਜਵਾਨ ਦੀ ਲਾਸ਼ ਨੂੰ ਬਰਾਮਦ ਕੀਤਾ।
ਜਿਵੇਂ ਹੀ ਉਹ ਕਾਰ 'ਚ ਬੈਠਿਆ ਹਮਲਾਵਰਾਂ ਨੇ ਚਲਾ ਦਿੱਤੀ ਗੋਲੀ
ਚਿਰਾਗ ਦੇ ਰੂਮਮੇਟ ਨੇ ਦੱਸਿਆ ਕਿ ਉਹ 14 ਘੰਟੇ ਦੀ ਸ਼ਿਫਟ ਪੂਰੀ ਕਰਕੇ ਦਫਤਰ ਤੋਂ ਘਰ ਪਹੁੰਚਿਆ ਸੀ। ਇਸ ਤੋਂ ਬਾਅਦ ਉਹ ਖਾਣਾ ਖਾ ਕੇ ਸੈਰ ਕਰਨ ਲਈ ਬਾਹਰ ਨਿਕਲ ਗਿਆ। ਜਿਵੇਂ ਹੀ ਉਹ ਆਪਣੀ ਕਾਰ ਵਿਚ ਬੈਠਾ ਤਾਂ ਕਿਸੇ ਨੇ ਉਸ ਨੂੰ ਗੋਲੀ ਮਾਰ ਦਿੱਤੀ। ਸਾਨੂੰ ਨਹੀਂ ਪਤਾ ਕਿ ਇਹ ਕਿਸਨੇ ਅਤੇ ਕਿਉਂ ਕੀਤਾ।
ਹਰਿਆਣਾ ਤੋਂ ਸੀ
ਚਿਰਾਗ ਭਾਰਤ ਵਿੱਚ ਹਰਿਆਣਾ ਦੇ ਸੋਨੀਪਤ ਦਾ ਰਹਿਣ ਵਾਲਾ ਸੀ। ਉਹ ਸਾਲ 2022 ਵਿੱਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਸਨੇ ਹਾਲ ਹੀ ਵਿੱਚ ਇੱਕ ਕੈਨੇਡੀਅਨ ਯੂਨੀਵਰਸਿਟੀ ਤੋਂ ਐਮਬੀਏ ਕੋਰਸ ਪੂਰਾ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਉਥੇ ਵਰਕ ਪਰਮਿਟ ਮਿਲ ਗਿਆ। ਚਿਰਾਗ ਨਾਲ ਕਮਰਾ ਸਾਂਝਾ ਕਰਨ ਵਾਲੇ ਦੋਸਤ ਨੇ ਇਸ ਬਾਰੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ।
ਪਰਿਵਾਰ ਨੇ ਲਾਸ਼ ਨੂੰ ਭਾਰਤ ਲਿਆਉਣ ਦੀ ਕੀਤੀ ਮੰਗ
ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਚਿਰਾਗ ਦਾ ਪਰਿਵਾਰ ਉਸ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਕਲਾਊਡ ਫੰਡਿੰਗ ਰਾਹੀਂ ਪੈਸਾ ਇਕੱਠਾ ਕਰ ਰਿਹਾ ਹੈ। ਉਨ੍ਹਾਂ ਨੇ ਕੈਨੇਡਾ ਸਰਕਾਰ ਨੂੰ ਚਿਰਾਗ ਦੀ ਲਾਸ਼ ਭਾਰਤ ਭੇਜਣ ਲਈ ਮਦਦ ਦੀ ਅਪੀਲ ਕੀਤੀ ਹੈ।