ਅੰਮ੍ਰਿਤਸਰ ‘ਚ 25 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕ/ਤ/ਲ, ਪੁਲਿਸ ਚੌਕੀ ਤੋਂ ਮਹਿਜ਼ 50 ਕਦਮ ਦੂਰ ਵਾਰਦਾਤ

25-year-old man shot dead in Amritsar; incident occurred just 50 paces from a police post.

ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਤੋਂ ਕਾਨੂੰਨ-ਵਿਵਸਥਾ ਨੂੰ ਲੈ ਕੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਵੀਰਵਾਰ ਦੇਰ ਰਾਤ ਕਰੀਬ 10:50 ਵਜੇ ਬਦਮਾਸ਼ਾਂ ਨੇ 25 ਸਾਲਾ ਨੌਜਵਾਨ ਦੀ ਸਰੇਰਾਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।

ਹੈਰਾਨੀ ਦੀ ਗੱਲ ਇਹ ਹੈ ਕਿ ਵਾਰਦਾਤ ਕੋਟ ਖਾਲਸਾ ਪੁਲਿਸ ਚੌਕੀ ਤੋਂ ਮਹਿਜ਼ 50 ਕਦਮ ਦੀ ਦੂਰੀ ‘ਤੇ ਹੋਈ। ਗੋਲੀਬਾਰੀ ਦੀ ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਸਾਹਿਲ ਗਿੱਲ ਵਜੋਂ ਹੋਈ ਹੈ, ਜੋ ਜੋਮੈਟੋ ਵਿੱਚ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ। ਪਰਿਵਾਰ ਮੁਤਾਬਕ ਸਾਹਿਲ ਰਾਤ ਨੂੰ ਘਰੋਂ ਸਬਜ਼ੀ ਲੈਣ ਲਈ ਨਿਕਲਿਆ ਸੀ। ਇਸ ਦੌਰਾਨ ਘਰ ਤੋਂ ਕਰੀਬ 40 ਕਦਮ ਦੀ ਦੂਰੀ ‘ਤੇ ਐਕਟਿਵਾ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਉਸ ‘ਤੇ ਕਈ ਰਾਊਂਡ ਫਾਇਰ ਕਰ ਦਿੱਤੇ।

ਇੱਕ ਗੋਲੀ ਸਾਹਿਲ ਦੇ ਸੀਨੇ ਵਿੱਚ ਲੱਗੀ। ਹਮਲਾਵਰ ਗੋਲੀਬਾਰੀ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਕਰੀਬ 10 ਮਿੰਟ ਬਾਅਦ ਮੁਹੱਲੇ ਦੇ ਲੋਕਾਂ ਨੇ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਪਰਿਵਾਰ ਨੇ ਗੰਭੀਰ ਜ਼ਖਮੀ ਸਾਹਿਲ ਨੂੰ ਤੁਰੰਤ ਅਮਨਦੀਪ ਹਸਪਤਾਲ ਪਹੁੰਚਾਇਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਾਹਿਲ ਦਾ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦਾ ਇੱਕ ਸਾਲ ਦਾ ਛੋਟਾ ਬੱਚਾ ਵੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਇਸਲਾਮਾਬਾਦ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *