ਖਬਰਿਸਤਾਨ ਨੈੱਟਵਰਕ ,ਗੁਰਦਾਸਪੁਰ : ਡੇਰਾ ਬਾਬਾ ਨਾਨਕ ਦੇ ਪਿੰਡ ਚੱਕਾਵਾਲੀ ਤੋਂ ਬੇਹਦ ਹੀ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਸਾਂਝਾ ਕਰਦਿਆਂ ਦਸੱਦੀਏ ਕਿ ਇੱਕ ਨਿੱਜੀ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਜਦੋਂ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ ਤਾਂ ਰਸਤੇ ਵਿੱਚ ਬੱਸ ਆਪਣਾ ਸੰਤੁਲਨ ਗੁਆ ਬੈਠੀ ਅਤੇ ਪਲਟ ਗਈ ਜਿਸ ਕਾਰਨ ਇਹ ਹਾਦਸਾ ਵਾਪਰਿਆ। ਦਸੱਦੀਏ ਕਿ ਇਸ ਹਾਦਸੇ 'ਚ ਬੱਚਿਆਂ ਸਮੇਤ 4 ਅਧਿਆਪਕ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਉਥੇ ਹੀ ਜ਼ਖਮੀਆਂ ਨੂੰ ਡੇਰਾ ਬਾਬਾ ਨਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ।
ਜਾਣਕਾਰੀ ਮੁਤਾਬਿਕ ਬੱਸ ਵਿੱਚ 50 ਦੇ ਕਰੀਬ ਬੱਚੇ ਸਵਾਰ ਸਨ, ਜਿਨ੍ਹਾਂ ਵਿੱਚੋਂ ਇੱਕ ਦਾ ਕਹਿਣਾ ਹੈ ਕਿ ਹਾਦਸੇ ਸਮੇਂ ਡਰਾਈਵਰ ਮੋਬਾਈਲ ’ਤੇ ਗੱਲ ਕਰ ਰਿਹਾ ਸੀ ਅਤੇ ਕੁਝ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਡਰਾਈਵਰ ਨਸ਼ੇ ਦਾ ਆਦੀ ਹੈ। ਜਿਸ ਦੇ ਚਲਦਿਆਂ ਉਹਨਾਂ ਨੇ ਡਰਾਈਵਰ ਦੀ ਬਦਲੀ ਸਬੰਧੀ ਪਹਿਲਾਂ ਵੀ ਕਈ ਵਾਰ ਸਕੂਲ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਦਿੱਤੀਆਂ ਹਨ।