ਖਬਰਿਸਤਾਨ ਨੈੱਟਵਰਕ, ਫ਼ਿਰੋਜ਼ਪੁਰ : ਹਾਲ ਹੀ 'ਚ ਭਾਜਪਾ 'ਚ ਸ਼ਾਮਲ ਹੋਈ ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਸ ਦੇ ਪਤੀ ਲਾਡੀ ਨੂੰ ਵਿਜੀਲੈਂਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ । ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਦੋਵਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਹੈ। ਹੁਣ ਵਿਜੀਲੈਂਸ ਦੀ ਟੀਮ ਵਲੋਂ ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਵਿਧਾਇਕ ਤੇ ਉਸ ਦੇ ਪਤੀ 'ਤੇ ਲਗੇ ਇਹ ਦੋਸ਼
ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਸਤਕਾਰ ਕੌਰ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦੇਹਾਤ ਤੋਂ ਕਾਂਗਰਸ ਦੀ ਟਿਕਟ 'ਤੇ ਪਹਿਲੀ ਵਾਰ ਵਿਧਾਇਕ ਚੁਣੀ ਗਈ ਸੀ। ਜਦੋਂ ਉਹ ਵਿਧਾਇਕ ਸੀ ਤਾਂ ਉਸ 'ਤੇ ਅਤੇ ਉਸ ਦੇ ਪਤੀ 'ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਸਨ। ਜਿਸ ਤੋਂ ਬਾਅਦ ਵਿਜੀਲੈਂਸ ਸ਼ਿਕਾਇਤ ਦੀ ਪਿਛਲੇ ਕਈ ਮਹੀਨਿਆਂ ਤੋਂ ਜਾਂਚ ਕਰ ਰਹੀ ਸੀ।
ਇਸ ਦੌਰਾਨ ਵਿਜੀਲੈਂਸ ਟੀਮ ਨੇ ਸਾਬਕਾ ਵਿਧਾਇਕ ਗਹਿਰੀ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਘਰ ਦੀ ਵੀ ਜਾਂਚ ਕੀਤੀ। ਹਾਲਾਂਕਿ, ਅਜੇ ਤੱਕ ਉਕਤ ਗ੍ਰਿਫਤਾਰੀ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਸਾਬਕਾ ਵਿਧਾਇਕ ਸਤਕਾਰ ਕੌਰ ਦੇ ਪਤੀ ਲਾਡੀ ਗਹਿਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਜ਼ਿਲ੍ਹਾ ਪਰਿਸ਼ਦ ਦੇ ਮੈਂਬਰ ਸਨ। ਅਜਿਹੇ 'ਚ ਕਾਂਗਰਸ ਸਰਕਾਰ 'ਚ ਉਨ੍ਹਾਂ ਦੇ ਵਿਰੋਧੀ ਵੀ ਉਨ੍ਹਾਂ 'ਤੇ ਗੰਭੀਰ ਦੋਸ਼ ਲਗਾ ਰਹੇ ਹਨ। ਫਿਲਹਾਲ ਇਸ ਪੂਰੇ ਮਾਮਲੇ 'ਚ ਵਿਜੀਲੈਂਸ ਤੋਂ ਪੂਰੀ ਜਾਣਕਾਰੀ ਦੀ ਉਡੀਕ ਹੈ।
ਦਸੱਦੀਏ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਲਾਡੀ ਗਹਿਰੀ ਅਤੇ ਉਨ੍ਹਾਂ ਦੀ ਪਤਨੀ ਸਤਕਾਰ ਕੌਰ ਨੂੰ ਕਾਂਗਰਸ ਵੱਲੋਂ ਟਿਕਟ ਨਹੀਂ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਸਿੱਧੇ ਤੌਰ 'ਤੇ ਆਪਣੀ ਨਾਰਾਜ਼ਗੀ ਜਤਾਈ। ਇਸ ਤੋਂ ਬਾਅਦ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ 'ਚੋਂ ਕੱਢ ਦਿੱਤਾ ਜਿਸ ਤੋਂ ਬਾਅਦ ਉਹ ਭਾਜਪਾ 'ਚ ਸ਼ਾਮਲ ਹੋ ਗਏ।