ਖਬਰਿਸਤਾਨ ਨੈਟਵਰਕ: ਜਿੱਥੇ ਪੰਜਾਬ ਦੇ ਕਈ ਜ਼ਿਲੀਆਂ ਨੂੰ ਬਰਸਾਤ ਨੇ ਰਾਹਤ ਪਹੁੰਚਾਈ ਹੈ ਉੱਥੇ ਹੀ ਮੀਂਹ ਨੇ ਕਈ ਜ਼ਿਲੇਅਨ ਚ ਪਰੇਸ਼ਾਨੀ ਵਾਲਾ ਮਾਹੌਲ ਇਕ ਵਾਰ ਫਿਰ ਬਣਾ ਦਿੱਤਾ ਹੈ। ਜਾਣਕਾਰੀ ਮੁਤਾਬਕ ਪੰਜਾਬ ਚ ਪਏ ਮੀਂਹ ਦੇ ਚੱਲਦੇ ਕਈ ਜ਼ਿਲੀਆਂ ਚ ਅਲਰਟ ਜਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਤਵਾਰ ਤੋਂ ਸ਼ੁਰੂ ਹੋਈ ਬਰਸਾਤ ਦਾ ਸਿਲਸਿਲਾ ਅੱਜ ਵੀ ਜਾਰੀ ਹੈ। ਦੱਸ ਦਈਏ ਕਿ ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲਿਆਂ 'ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।
25 ਤੋਂ 50 ਫੀਸਦੀ ਮੀਂਹ ਪੈਣ ਦੇ ਆਸਾਰ
ਮਿਲੀ ਜਾਣਕਾਰੀ ਮੁਤਾਬਕ ਅਗਲੇ ਕੁੱਛ ਘੰਟਿਆਂ ਤੱਕ ਬਰਸਾਤ ਹੋਣ ਦੇ ਆਸਾਰ ਦੱਸੇ ਜਾ ਰਹੇ ਹਨ। ਦੱਸ ਦੇਈਏ ਕਿ ਬਰਨਾਲਾ, ਸੰਗਰੂਰ ਅਤੇ ਮਾਨਸਾ ਨੂੰ ਛੱਡ ਕੇ ਪੂਰੇ ਸੂਬੇ ਵਿੱਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹਨਾਂ ਇਲਾਕਿਆਂ ਚ ਕੀਤੇ ਅਲਰਟ ਜਾਰੀ
ਪੰਜਾਬ ਦੇ ਹੁਸ਼ਿਆਰਪੁਰ, ਕਪੂਰਥਲਾ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਰੁਕ-ਰੁਕ ਕੇ ਹੋ ਰਹੀ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਮੀਂਹ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਜਾਣਕਾਰੀ ਜਾਰੀ ਕੀਤੀ ਹੈ ਜੀਂਦੇ ਚ ਇਹ ਸੰਭਾਵਨਾ ਜਤਾਈ ਜਾਂ ਰਹੀ ਹੈ ਕਿ ਜੇਕਰ ਦਿਨ ਭਰ ਮੀਂਹ ਪੈਂਦਾ ਰਿਹਾ ਹੈ ਤਾਂ ਵੱਧ ਤੋਂ ਵੱਧ ਤਾਪਮਾਨ 1 ਤੋਂ 2 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੋ ਸਕਦੀ ਹੈ।
ਦੱਸ ਦਈਏ ਕਿ 22 ਸਤੰਬਰ ਨੂੰ ਮੌਸਮ 34 ਡਿਗਰੀ ਤਕ ਪੁੱਜ ਸਕਦਾ ਹੈ। ਇਸ ਦੇ ਨਾਲ ਹੀ ਐਤਵਾਰ ਨੂੰ ਵੀ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਸਤੰਬਰ ਮਹੀਨੇ ਦੀ ਗੱਲ ਕਰੀਏ ਤਾਂ 14 ਸਾਲਾਂ 'ਚ ਤੀਜੀ ਵਾਰ 16.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।