ਖਬਰਿਸਤਾਨ ਨੈੱਟਵਰਕ ਹੁਸ਼ਿਆਰਪੁਰ- ਇਸ ਸਮੇਂ ਇਕ ਗੱਡੀ ਨਾਲ ਭਿਆਨਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਕ ਚੱਲਦੀ ਗੱਡੀ ਉਤੇ ਪਹਾੜੀ ਦਾ ਮਲਬਾ ਡਿੱਗ ਗਿਆ, ਜਿਸ ਕਾਰਨ ਗੱਡੀ ਨੂੰ ਭਿਆਨਕ ਅੱਗ ਲੱਗ ਗਈ। ਇਹ ਹਾਦਸਾ ਚਿੰਤਪੂਰਨੀ ਮਾਰਗ ਉਤੇ ਮੁਬਾਰਕਪੁਰ ਤੇ ਭਰਵਾਈਂ ਦੇ ਵਿਚਕਾਰ ਵਾਪਰਿਆ।
ਇਸ ਹਾਦਸੇ ਤੋਂ ਤੁਰੰਤ ਬਾਅਦ ਗੱਡੀ ਸਵਾਰ ਵਿਅਕਤੀ ਬਾਹਰ ਨਿਕਲ ਆਏ ਤੇ ਆਪਣੀ ਜਾਨ ਬਚਾਈ। ਇਸ ਹਾਦਸੇ ਚ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਗੱਡੀ ਦਾ ਭਾਰੀ ਨੁਕਸਾਨ ਹੋਇਆ ਹੈ ਤੇ ਅੱਗ ਦੀ ਲਪੇਟ ਵਿਚ ਆਉਣ ਨਾਲ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਗੱਡੀ ਚ ਕਿੰਨੇ ਵਿਅਕਤੀ ਸਵਾਰ ਸਨ ਇਸ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ ਤੇ ਨਾ ਹੀ ਪਤਾ ਲੱਗਿਆ ਹੈ ਕਿ ਇਹ ਗੱਡੀ ਕਿਥੋਂ ਦੀ ਕਿੱਥੇ ਜਾ ਰਹੀ ਸੀ।