ਖਬਰਿਸਤਾਨ ਨੈੱਟਵਰਕ ਲੁਧਿਆਣਾ- ਲੁਧਿਆਣਾ ਪੁਲਸ ਨੇ ਕਰੋੜਾਂ ਰੁਪਏ ਦੇ ਚੋਰੀ ਦੀ ਗੁੱਥੀ ਨੂੰ ਸੁਲਝਾਅ ਲਿਆ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਪੱਖੋਵਾਲ ਰੋਡ 'ਤੇ ਪੰਜ ਦਿਨ ਪਹਿਲਾਂ ਹੋਈ ਚੋਰੀ ਦੇ ਮਾਮਲੇ ਵਿਚ ਕਾਮਯਾਬੀ ਹਾਸਿਲ ਕੀਤੀ ਹੈ।
ਦੱਸ ਦਈਏ ਕਿ ਇਕ ਡਾਕਟਰ ਦੇ ਘਰ 'ਚ ਸਾਢੇ ਤਿੰਨ ਕਰੋੜ ਰੁਪਏ ਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਸਬੰਧੀ ਦੁੱਗਰੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ । ਚੋਰ ਨਕਦੀ ਲੈ ਕੇ ਫਰਾਰ ਹੋ ਗਏ ਸਨ ਪਰ ਪੀੜਤ ਡਾਕਟਰ ਨੇ ਕੁੱਲ ਰਕਮ ਦਾ ਖੁਲਾਸਾ ਨਹੀਂ ਕੀਤਾ ਸੀ।
ਪੰਜਾਬ ਡੀਜੀਪੀ ਨੇ ਟਵੀਟ ਕਰ ਕੇ ਦਿੱਤੀ ਵਧਾਈ
ਇਸ ਮਾਮਲੇ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਕੇ ਲੁਧਿਆਣਾ ਪੁਲਿਸ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਪੁਲਿਸ ਨੇ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਨਾਲ 5 ਦਿਨਾਂ ਦੇ ਅੰਦਰ ਇਸ ਕੇਸ ਨੂੰ ਹੱਲ ਕਰ ਲਿਆ ਹੈ।
ਇਸ ਮਾਮਲੇ ਵਿੱਚ ਡਾਕਟਰ ਨੇ ਚੋਰੀ ਹੋਏ ਸਾਮਾਨ ਦੀ ਕੀਮਤ ਬਾਰੇ ਪੁਲਿਸ ਨੂੰ ਨਹੀਂ ਦੱਸਿਆ। ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ ਸਵੇਰੇ ਟਵੀਟ ਕਰਕੇ ਇਸ ਮਾਮਲੇ ਨੂੰ ਸੁਲਝਾਉਣ ਲਈ ਲੁਧਿਆਣਾ ਪੁਲਿਸ ਨੂੰ ਵਧਾਈ ਦਿੱਤੀ। ਇਸ ਸਬੰਧੀ ਲੁਧਿਆਣਾ ਪੁਲਿਸ ਜਲਦ ਹੀ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।