ਖਬਰਿਸਤਾਨ ਨੈੱਟਵਰਕ ਹੁਸ਼ਿਆਰਪੁਰ- ਇਕ ਭਿਆਨਕ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।
ਗੜ੍ਹਸ਼ੰਕਰ ਨੇੜੇ ਵਾਪਰਿਆ ਹਾਦਸਾ
ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਨੇੜੇ ਇਹ ਹਾਦਸਾ ਵਾਪਰਿਆ। ਦੱਸ ਦੇਈਏ ਕਿ ਹੁਸ਼ਿਆਰਪੁਰ ਰੋਡ ’ਤੇ ਅੱਡਾ ਗੋਲੀਆਂ ਵਿਖੇ ਬੱਸ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ।
ਫਤਹਿਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ ਮ੍ਰਿਤਕ
ਦੱਸ ਦੇਈਏ ਕਿ ਬੱਸ ਚੰਡੀਗੜ੍ਹ ਤੋਂ ਪਠਾਨਕੋਟ ਜਾ ਰਹੀ ਸੀ ਕਿ ਅੱਡਾ ਗੋਲੀਆਂ ਵਿਖੇ ਇਕ ਮੋਟਰਸਾਈਕਲ ਬੱਸ ਦੇ ਨਾਲ ਟਕਰਾ ਗਿਆ, ਜਿਸ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਵਜੋਂ ਹੋਈ ਹੈ, ਜਿਸ ਦੀ ਉਮਰ 32 ਸਾਲ ਦੱਸੀ ਜਾ ਰਹੀ ਹੈ, ਜੋ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ।