ਖਬਰਿਸਤਾਨ ਨੈਟਵਰਕ:ਭਾਰੀ ਮੀਂਹ ਦੇ ਚੱਲਦੇ ਪੰਜਾਬ ਦੇ ਕਈ ਜ਼ਿਲੀਆਂ ਚ ਅਲਰਟ ਜਾਰੀ ਕਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕਈ ਜ਼ਿਲ੍ਹਿਆਂ ਵਿੱਚ ਪਿੱਛਲੇ ਕੁੱਛ ਸਮੇਂ ਤੋਂ ਹੋ ਰਹੀ ਬਾਰਿਸ਼ ਤੋਂ ਬਾਅਦ ਮੌਸਮ ਵਿੱਚ ਵੱਡੀ ਤੱਬਦਿਲੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਘੰਟਿਆਂ ਦੌਰਾਨ ਦੋਆਬੇ ਦੇ ਬਠਿੰਡਾ, ਜਲੰਧਰ, ਕਪੂਰਥਲਾ, ਲੁਧਿਆਣਾ, ਮੁਕਤਸਰ, ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਕਈ ਇਲਾਕੇ ਸੰਘਣੇ ਬੱਦਲਾਂ ਨਾਲ ਢਕੇ ਰਹਿਣਗੇ। ਜਿਸ ਕਾਰਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਅਗਲੇ 10 ਦਿਨਾਂ 'ਚ ਮੌਸਮ ਬਹੁਤ ਖਰਾਬ ਰਹਿਣ ਦੀ ਸੰਭਾਵਨਾ ਹੈ।
ਭਾਰੀ ਮੀਂਹ ਕਾਰਨ ਫ਼ਸਲਾਂ ਨੂੰ ਹੋ ਸਕਦਾ ਹੈ ਨੁਕਸਾਨ
ਦੱਸ ਦਈਏ ਕਿ ਮੌਸਮ ਵਿਭਾਗ ਨੇ ਮਾਝੇ ਦੇ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਮਾਲਵਾ ਅਤੇ ਦੁਆਬੇ ਵਿੱਚ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸਦੇ ਚੱਲਦੇ ਭਾਰੀ ਮੀਂਹ ਕਾਰਨ ਫਸਲਾਂ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ। ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹਨਾਂ ਜ਼ਿਲ੍ਹਿਆਂ ਦੇ ਮੌਸਮ ਦੀ ਸਥਿਤੀ
ਬਠਿੰਡਾ: 30 ਤੋਂ 33 ਡਿਗਰੀ ਸੈਲਸੀਅਸ ਦੇ ਨਾਲ ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਜਲੰਧਰ: ਤਾਪਮਾਨ 27 ਤੋਂ 31 ਡਿਗਰੀ ਸੈਲਸੀਅਸ। ਦਿਨ ਵੇਲੇ ਮੀਂਹ ਅਤੇ ਰਾਤ ਨੂੰ ਮੌਸਮ ਸਾਫ਼ ਰਹੇਗਾ।
ਕਪੂਰਥਲਾ: ਤਾਪਮਾਨ 27 ਤੋਂ 31 ਡਿਗਰੀ ਸੈਲਸੀਅਸ। ਦਿਨ ਵੇਲੇ ਬੱਦਲ ਛਾਏ ਰਹਿਣਗੇ, ਪਰ ਰਾਤ ਨੂੰ ਆਸਮਾਨ ਸਾਫ਼ ਰਹੇਗਾ।
ਲੁਧਿਆਣਾ: 29 ਤੋਂ 32 ਡਿਗਰੀ ਸੈਲਸੀਅਸ ਤਾਪਮਾਨ, ਭਾਰੀ ਮੀਂਹ ਦੀ ਸੰਭਾਵਨਾ
ਮੁਕਤਸਰ: ਤਾਪਮਾਨ 27 ਤੋਂ 33 ਡਿਗਰੀ ਸੈਲਸੀਅਸ, ਭਾਰੀ ਮੀਂਹ ਦੀ ਸੰਭਾਵਨਾ।
ਪਟਿਆਲਾ: ਤਾਪਮਾਨ 28 ਤੋਂ 32 ਡਿਗਰੀ ਸੈਲਸੀਅਸ। ਦਿਨ ਵੇਲੇ ਬੱਦਲ ਛਾਏ ਰਹਿਣਗੇ, ਪਰ ਰਾਤ ਵੇਲੇ ਚੰਦਰਮਾ ਦੇ ਨਾਲ-ਨਾਲ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ।
ਸੰਗਰੂਰ: ਤਾਪਮਾਨ 27 ਤੋਂ 32 ਡਿਗਰੀ ਸੈਲਸੀਅਸ, ਦਿਨ ਵੇਲੇ ਹਨੇਰੀ ਨਾਲ ਮੀਂਹ ਪਵੇਗਾ, ਪਰ ਰਾਤ ਨੂੰ ਹਲਕੀ ਬਾਰਿਸ਼ ਹੋਵੇਗੀ।
ਅੰਮ੍ਰਿਤਸਰ: 27 ਤੋਂ 29 ਡਿਗਰੀ ਸੈਲਸੀਅਸ ਤਾਪਮਾਨ, ਦਿਨ ਵੇਲੇ ਹਲਕੀ ਬਾਰਿਸ਼ ਹੋਵੇਗੀ, ਰਾਤ ਨੂੰ ਚੰਦਰਮਾ ਦੇ ਨਾਲ-ਨਾਲ ਅਸਮਾਨ ਵਿੱਚ ਬੱਦਲ ਵੀ ਨਜ਼ਰ ਆਉਣਗੇ।
ਗੁਰਦਾਸਪੁਰ: 27 ਤੋਂ 31 ਡਿਗਰੀ ਸੈਲਸੀਅਸ, ਦਿਨ ਭਰ ਆਸਮਾਨ 'ਚ ਬੱਦਲ ਛਾਏ ਰਹਿਣਗੇ, ਮੀਂਹ ਪੈਣ ਦੀ ਸੰਭਾਵਨਾ ਹੈ।
ਪਠਾਨਕੋਟ: ਤਾਪਮਾਨ 26 ਤੋਂ 30 ਡਿਗਰੀ ਸੈਲਸੀਅਸ।ਸਾਰਾ ਦਿਨ ਆਸਮਾਨ ਵਿੱਚ ਬੱਦਲਵਾਈ ਰਹੇਗੀ। ਮੀਂਹ ਦੀ ਸੰਭਾਵਨਾ।