ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (DRI) ਨੇ ਛਾਪੇਮਾਰੀ ਕਰਦਿਆਂ ਅੰਮ੍ਰਿਤਸਰ ਅਤੇ ਜੈਪੁਰ ਹਵਾਈ ਅੱਡਿਆਂ 'ਤੇ ਵਿਦੇਸ਼ੀ ਕਰੰਸੀ ਦੀ ਤਸਕਰੀ ਕਰਨ ਵਾਲੇ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਹੋਈ ਹੈ। ਇਸ ਮਾਮਲੇ 'ਚ ਮਾਸਟਰ ਮਾਈਂਡ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫਿਲਹਾਲ ਡੀਆਰਆਈ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀ ਆਰ ਆਈ ਅਧਿਕਾਰੀਆਂ ਮੁਤਾਬਕ ਉਨਾਂ ਨੂੰ ਵਿਦੇਸ਼ੀ ਕਰੰਸੀ ਦੁਬਈ ਭੇਜੇ ਜਾਣ ਦੀ ਸੂਚਨਾ ਮਿਲੀ ਸੀ।
ਜਾਣਕਾਰੀ ਅਨੁਸਾਰ ਇਹ ਪੈਸਾ ਅੰਮ੍ਰਿਤਸਰ ਤੇ ਜੈਪੁਰ ਹਵਾਈ ਅੱਡਿਆਂ ਰਾਹੀਂ ਬਾਹਰ ਭੇਜਿਆ ਜਾ ਰਿਹਾ ਸੀ। ਇਸ ਉਤੇ ਡੀਆਰ ਆਈ ਨੇ ਕਾਰਵਾਈ ਕਰਦਿਆਂ ਜੈਪੁਰ ਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੇ ਰੇਡ ਕਰ ਕੇ 3 ਮੁਲਜ਼ਮਾਂ ਨੂੰ 3 ਬਰੀਫਕੇਸਾਂ ਸਮੇਤ ਫੜ ਲਿਆ ਤੇ ਇਸ ਦੇ ਨਾਲ ਹੀ ਗਿਰੋਹ ਦੇ ਮਾਸਟਰਮਾਈਂਡ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ।
ਮੁੱਢਲੀ ਜਾਂਚ ਵਿਚ ਪਤਾ ਲੱਗਾ ਕਿ ਮੁਲਜ਼ਮ ਬਰੀਫਕੇਸ ਵਿਚ ਪਾ ਕੇ ਵਿਦੇਸ਼ੀ ਕਰੰਸੀ ਨੂੰ ਲੁਕਾ ਕੇ ਦੁਬਈ ਲਿਜਾ ਰਹੇ ਸਨ। ਬਰੀਫਕੇਸ ਵਿਚੋਂ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਮਿਲੀ। ਵਿਦੇਸ਼ੀ ਕਰੰਸੀ ਵਿਚ ਅਮਰੀਕੀ ਡਾਲਰ ਤੇ ਯੂਰੋ ਸ਼ਾਮਲ ਸਨ।