ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਦੇ ਛੋਟੇ ਸਪੁੱਤਰ ਹਰਚਰਨਪ੍ਰੀਤ ਸਿੰਘ ਰਾਗੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਹਾਦਸੇ ਵਿੱਚ ਉਸ ਦੇ ਨਾਲ ਜਾ ਰਹੇ ਸਹੁਰਾ ਜਸਬੀਰ ਸਿੰਘ ਅਤੇ ਦੋਸਤ ਗੁਰਪ੍ਰੀਤ ਸਿੰਘ ਦੀ ਵੀ ਮੌਤ ਹੋ ਗਈ। ਤਿੰਨੋਂ ਕੀਰਤਨ ਕਰਨ ਲਈ ਟਾਟਾ ਨਗਰ ਜਾ ਰਹੇ ਸਨ।
9 ਜੂਨ ਨੂੰ ਕੀਤਾ ਜਾਵੇਗਾ ਅੰਤਿਮ ਸੰਸਕਾਰ
ਦੱਸਿਆ ਜਾ ਰਿਹਾ ਹੈ ਕਿ ਹਰਚਰਨਪ੍ਰੀਤ ਸਿੰਘ ਟਾਟਾ ਨਗਰ 'ਚ ਕੀਰਤਨ ਕਰਨ ਜਾ ਰਿਹਾ ਸੀ। ਇਸ ਦੌਰਾਨ ਰਸਤੇ 'ਚ ਉਨ੍ਹਾਂ ਦੀ ਕਾਰ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਕਾਰਨ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇਹ 8 ਜੂਨ ਨੂੰ ਅੰਮ੍ਰਿਤਸਰ ਪਹੁੰਚੇਗੀ ਅਤੇ 9 ਜੂਨ ਨੂੰ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਗਿਆਨੀ ਮਲਕੀਤ ਸਿੰਘ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਹਰਚਰਨਪ੍ਰੀਤ ਸਿੰਘ ਦੀ ਉਮਰ 25 ਸਾਲ ਸੀ। ਉਹ ਆਪਣੇ ਪਿੱਛੇ ਪਤਨੀ ਗਗਨਪ੍ਰੀਤ ਕੌਰ ਅਤੇ 2 ਸਾਲ ਦਾ ਬੱਚਾ ਛੱਡ ਗਿਆ ਹੈ। ਛੋਟੀ ਉਮਰ ਵਿੱਚ ਹੀ ਉਹ ਆਪਣੇ ਪਰਿਵਾਰ ਨੂੰ ਛੱਡ ਕੇ ਦੁਨੀਆ ਨੂੰ ਅਲਵਿਦਾ ਕਹਿ ਗਿਆ।