ਖਬਰਿਸਤਾਨ ਨੈੱਟਵਰਕ ਜਲੰਧਰ- ਸ਼ਹਿਰ ਦੇ ਮਸ਼ਹੂਰ ਜੋੜੇ ਦਾ ਇਤਰਾਜ਼ਯੋਗ ਹਾਲਤ 'ਚ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜੋੜੇ ਨੇ ਇਸ ਵਾਇਰਲ ਵੀਡੀਓ ਨੂੰ ਲੈ ਕੇ ਸਾਈਬਰ ਕ੍ਰਾਈਮ 'ਚ ਸ਼ਿਕਾਇਤ ਦਰਜ ਕਰਵਾਈ ਹੈ।
ਵੀਡੀਓ ਵਾਇਰਲ ਕਰ ਕੇ ਕੀਤਾ ਜਾ ਰਿਹਾ ਬਲੈਕਮੇਲ
ਜਾਣਕਾਰੀ ਅਨੁਸਾਰ ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਕੁਝ ਦਿਨ ਪਹਿਲਾਂ ਉਨਾਂ ਦਾ ਫ਼ੋਨ ਕਾਊਂਟਰ ਤੋਂ ਚੋਰੀ ਹੋ ਗਿਆ ਸੀ, ਜਿਸ ਤੋਂ ਬਾਅਦ ਉਕਤ ਵਿਅਕਤੀ ਉਸ ਦੇ ਫੋਨ ਤੋਂ ਵੀਡੀਓ ਵਾਇਰਲ ਕਰ ਕੇ ਉਸ ਨੂੰ ਬਲੈਕਮੇਲ ਕਰ ਰਿਹਾ ਹੈ।
ਕਪਲ ਦੀ ਸੋਸ਼ਲ ਮੀਡੀਆ 'ਤੇ ਕਾਫੀ ਹੈ ਪ੍ਰਸਿੱਧੀ
ਹੁਣ ਤੱਕ ਜੋੜੇ ਨੇ ਇਸ ਮਾਮਲੇ ਨੂੰ ਲੈ ਕੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਹੈ ਪਰ ਜੋੜੇ ਦਾ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ਼ਹਿਰ 'ਚ ਹੜਕੰਪ ਮਚ ਗਿਆ ਹੈ। ਦਰਅਸਲ, ਉਕਤ ਜੋੜੇ ਦੀ ਸ਼ਹਿਰ ਵਿਚ ਕਾਫੀ ਪ੍ਰਸਿੱਧੀ ਹੈ। ਉਨਾਂ ਨੇ ਸੋਸ਼ਲ ਮੀਡੀਆ 'ਤੇ ਵੀ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ। ਖਬਰਿਸਤਾਨ ਨੈੱਟਵਰਕ ਇਸ ਖਬਰ ਤੇ ਵਾਇਰਲ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ।