ਖਬਰਿਸਤਾਨ ਨੈੱਟਵਰਕ ਜਲੰਧਰ- ਬੀਤੇ ਦਿਨੀਂ ਜਲੰਧਰ ਤੇ ਆਲੇ-ਦੁਆਲੇ ਇਲਾਕਿਆਂ ਵਿਚ ਪਏ ਮੀਂਹ ਕਾਰਣ ਮੌਸਮ ਵਿਚ ਕੁਝ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਦੇਸ਼ ਵਿਚ ਮੌਸਮ ਨੂੰ ਲੈ ਕੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ-ਐਨਸੀਆਰ ਵਿੱਚ ਫਿਲਹਾਲ ਮੌਸਮ ਖੁਸ਼ਕ ਰਹੇਗਾ। 21 ਅਤੇ 22 ਸਤੰਬਰ ਨੂੰ ਹਲਕਾ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ 2-3 ਦਿਨਾਂ ਬਾਅਦ ਮੱਧ ਪ੍ਰਦੇਸ਼ ਵਿੱਚ ਮਾਨਸੂਨ ਹਵਾਵਾਂ ਦਾ ਖੇਤਰ ਫਿਰ ਤੋਂ ਵਿਕਸਤ ਹੋਵੇਗਾ। ਇਸ ਦੇ ਨਾਲ ਹੀ 22-23 ਸਤੰਬਰ ਨੂੰ ਭੋਪਾਲ, ਗਵਾਲੀਅਰ, ਚੰਬਲ, ਰੀਵਾ, ਇੰਦੌਰ ਅਤੇ ਉਜੈਨ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਭਾਰੀ ਮੀਂਹ ਦੀ ਸੰਭਾਵਨਾ
ਰਿਪੋਰਟ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਉੱਤਰਾਖੰਡ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਸਕਾਈਮੇਟ ਵੇਦਰ ਦੀ ਰਿਪੋਰਟ ਦੇ ਅਨੁਸਾਰ, ਅੱਜ ਸੌਰਾਸ਼ਟਰ ਅਤੇ ਗੁਜਰਾਤ ਦੇ ਕੱਛ, ਪੱਛਮੀ ਬੰਗਾਲ, ਓਡੀਸ਼ਾ ਦੇ ਕੁਝ ਹਿੱਸਿਆਂ, ਝਾਰਖੰਡ, ਤਾਮਿਲਨਾਡੂ, ਕੇਰਲ ਅਤੇ ਦੱਖਣੀ ਰਾਜਸਥਾਨ ਵਿੱਚ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ।
ਕਿਥੇ ਕਿਥੇ ਪੈ ਸਕਦੈ ਅੱਜ ਮੀਂਹ
ਉੱਤਰ-ਪੂਰਬੀ ਭਾਰਤ, ਸਿੱਕਮ, ਉੜੀਸਾ, ਪੱਛਮੀ ਬੰਗਾਲ, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਕੋਂਕਣ ਅਤੇ ਗੋਆ, ਅੰਡੇਮਾਨ ਅਤੇ ਲਕਸ਼ਦੀਪ, ਤੇਲੰਗਾਨਾ ਅਤੇ ਅੰਦਰੂਨੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।