ਖਬਰਿਸਤਾਨ, ਨੈੱਟਵਰਕ ਨਿਊਜ਼ ਡੈਸਕ- ਭਾਰਤ ਤੇ ਕੈਨੇਡਾ ਵਿਚਕਾਰ ਚੱਲ ਰਹੀ ਤਲਖੀ ਵਧਣ ਨਾਲ ਭਾਰਤ ਨੇ ਕੈਨੇਡਾ ਉਤੇ ਵੱਡਾ ਐਕਸ਼ਨ ਲੈਂਦੇ ਹੋਏ ਕੈਨੇਡਾ ਲਈ ਵਿਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਰੋਕ ਅਣਮਿੱਥੇ ਸਮੇਂ ਲਈ ਲਾਈ ਗਈ ਹੈ।
ਬਿਕਰਮ ਮਜੀਠੀਆ ਨੇ ਕੀਤੀ ਅਪੀਲ
ਦੱਸ ਦੇਈਏ ਕਿ ਭਾਰਤ ਨੇ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਸ ਤੋਂ ਬਾਅਦ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੋਵਾਂ ਨੂੰ ਗੱਲਬਾਤ ਰਾਹੀਂ ਮਸਲਾ ਸੁਲਝਾਉਣ ਦੀ ਅਪੀਲ ਕੀਤੀ ਹੈ।
ਕੈਨੇਡਾ ਤੇ ਭਾਰਤ ਵਿਚਾਲੇ ਟਕਰਾਅ ਨੂੰ ਦੱਸਿਆ ਮੰਦਭਾਗਾ
ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਨੇ ਟਵੀਟ ਕੀਤਾ ਹੈ ਕਿ ਕੈਨੇਡਾ ਅਤੇ ਭਾਰਤ ਵਿਚਾਲੇ ਟਕਰਾਅ ਸਭ ਤੋਂ ਮੰਦਭਾਗਾ ਹੈ। ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਬੰਦ ਕਰਨ ਨਾਲ ਨਾ ਸਿਰਫ਼ ਸੰਬੰਧਾਂ 'ਚ ਤਣਾਅ ਪੈਦਾ ਹੋਵੇਗਾ ਬਲਕਿ ਲੱਖਾਂ ਭਾਰਤੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਕੈਨੇਡਾ ਚ ਪੰਜਾਬੀਆਂ ਦੀ ਵੱਡੀ ਗਿਣਤੀ
ਜ਼ਿਕਰਯੋਗ ਹੈ ਕਿ ਕੈਨੇਡਾ ਵਿਚ ਵੱਡੀ ਗਿਣਤੀ ਪੰਜਾਬੀਆਂ ਦੀ ਹੈ।ਜੋ ਕੈਨੇਡਾ 'ਚ ਵਸ ਗਏ ਹਨ ਅਤੇ ਹੁਣ ਕੈਨੇਡੀਅਨ ਨਾਗਰਿਕ ਹਨ। ਮਜੀਠੀਆ ਨੇ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੱਲਬਾਤ ਰਾਹੀਂ ਮਸਲਿਆਂ ਨੂੰ ਹੱਲ ਕਰਨ ਦੀ ਅਪੀਲ ਕੀਤੀ।