ਖਬਰਿਸਤਾਨ, ਨੈੱਟਵਰਕ ਸੁਲਤਾਨਪੁਰ ਲੋਧੀ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਤ ਹਰ ਸਾਲ ਦੀ ਤਰ੍ਹਾਂ ਬਰਾਤ ਰੂਪੀ ਨਗਰ ਕੀਰਤਨ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੇਰ ਸਾਹਿਬ ਤੋਂ ਬਟਾਲਾ ਲਈ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੋਂ ਇਕ ਦਿਨ ਪਹਿਲਾ ਬਟਾਲਾ ਲਈ ਰਵਾਨਾ ਹੋਇਆ।
ਵਿਆਹ ਪੁਰਬ ਦਾ ਇਤਿਹਾਸ
ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 22 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। 1487 ਈਸਵੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਮਾਤਾ ਸੁਲੱਖਣੀ ਜੀ ਨੂੰ ਵਿਆਹੁਣ ਆਏ ਸਨ। ਉਦੋਂ ਤੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਬੜੀ ਧੂਮ ਧਾਮ ਨਾਲ ਬਟਾਲਾ ਦੀ ਧਰਤੀ 'ਤੇ ਮਨਾਇਆ ਜਾਂਦਾ ਹੈ।
ਬਟਾਲਾ ਤੱਕ ਸਜਾਇਆ ਨਗਰ ਕੀਰਤਨ
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਇਤਿਹਾਸਕ ਗੁਰਦਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ ਸਜਾਏ ਜਾ ਰਹੇ ਬਰਾਤ ਰੂਪੀ ਨਗਰ ਕੀਰਤਨ ਦਾ ਰਸਤੇ ਵਿਚ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਥਾਂ-ਥਾਂ ’ਤੇ ਸੰਗਤਾਂ ਵਲੋਂ ਚਾਹ, ਪਕੌੜੇ, ਫਲਾਂ ਅਤੇ ਜੂਸ ਦੇ ਲੰਗਰ ਲਾ ਕੇ ਸੇਵਾ ਕੀਤੀ ਜਾ ਰਹੀ ਹੈ।
ਕੱਲ ਪੁੱਜਾ ਸੀ ਸੰਗਤ ਦਾ ਜਥਾ ਸੁਲਤਾਨਪੁਰ ਲੋਧੀ
ਨਗਰ ਕੀਰਤਨ ਵਿੱਚ ਸ਼ਾਮਲ ਹੋਣ ਉਤੇ ਨਗਰ ਕੀਰਤਨ ਬਟਾਲਾ ਲੈ ਕੇ ਆਉਣ ਲਈ ਬਟਾਲਾ ਸੰਗਤ ਦਾ ਜੱਥਾ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ ਸੀ। ਇਸ ਮੌਕੇ ਐਸ ਜੀ ਪੀ ਸੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਨੇ ਕਿਹਾ ਕਿ ਹਰ ਸਾਲ ਸੰਗਤ ਨਗਰ ਕੀਰਤਨ ਲੈਣ ਲਈ ਸੁਲਤਾਨਪੁਰ ਲੋਧੀ ਜਾਂਦੀ ਹੈ, ਅੱਜ ਸੰਗਤ ਦਾ ਜਥਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਵਿਚ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਨਗਰ ਕੀਰਤਨ ਸਜਾਇਆ ਗਿਆ।